ਭਾਜਪਾ ਵੱਲੋਂ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੰਜਾਬ ਦੇ ਹਾਲਾਤ ਸਬੰਧੀ ਭਾਜਪਾ ਆਗੂ ਫਤਿਹਜੰਗ ਬਾਜਵਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ।
ਬਾਜਵਾ ਨੇ ਆਖਿਆ ਹੈ ਕਿ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੇ ਹਾਲਾਤ ਤੋਂ ਚਿੰਤਤ ਹਨ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਸਾਰੇ ਹਾਲਾਤ ਤੋਂ ਜਾਣੂ ਕਰਵਾਇਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਹਿੱਤ ਚਾਹੁੰਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਘਰ ਵੀ ਨਹੀਂ ਗਏ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਉਥੇ ਲੋਕ ਉਨ੍ਹਾਂ ਤੋਂ ਸਵਾਲ ਪੁੱਛਣਗੇ।
ਦੱਸ ਦਈਏ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਆਪ ਸਰਕਾਰ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਦੇ ਮਾਮਲੇ ਉਤੇ ਘੇਰਿਆ ਹੋਇਆ ਹੈ। ਕੱਲ੍ਹ ਅਕਾਲੀ ਦਲ ਵੱਲੋਂ ਵੀ ਇਸ ਮਸਲੇ ਉਤੇ ਰਾਜਪਾਲ ਨਾਲ ਮੁਲਾਕਾਤ ਕੀਤੀ ਗਈ ਸੀ।






