ਬੀਤੇ ਦਿਨੀਂ ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀਆਈਪੀ ਸੁਰੱਖਿਆ ਉਤੇ ਵੱਡਾ ਕੱਟ ਲਾਉਂਦਿਆਂ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ। ਪੰਜਾਬ ਸਰਕਾਰ ਨੇ ਜੱਥੇਦਾਰ ਨੂੰ ਮੁੜ ਸਕਿਊਰਿਟੀ ਦੀ ਪੇਸ਼ ਕੀਤੀ ਸੀ ਪਰ ਉਨ੍ਹਾਂ ਨੇ ਸੁਰਖਿਆ ਮੁੜ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਅੱਜ ਫੇਰ ਪੁਲੀਸ ਅਧਿਕਾਰੀ ਉਨ੍ਹਾਂ ਦੇ ਦਫ਼ਤਰ ਵਿੱਚ ਮੌਜੂਦ ਅਧਿਕਾਰੀਆਂ ਕੋਲ ਗਏ ਸਨ ਪਰ ਉਨ੍ਹਾਂ ਵੱਲੋਂ ਇਹ ਕਹਿ ਕੇ ਇਨਕਾਰ ਕਰ ਦਿੱਤਾ ਗਿਆ ਕਿ ਅਸੀਂ ਸਰਕਾਰੀ ਸੁਰੱਖਿਆ ਨਹੀਂ ਲਵਾਂਗੇ।
ਦੱਸਣਯੋਗ ਹੈ ਕਿ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਇਸ ਸਮੇਂ ਪਟਨਾ ਸਾਹਿਬ ਵਿੱਚ ਹਨ। ਏਡੀਜੀਪੀ ਅਤੇ ਡੀਸੀਪੀ ਅੰਮ੍ਰਿਤਸਰ ਨੇ ਉਨ੍ਹਾਂ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨਾਲ ਸੰਪਰਕ ਕੀਤਾ ਅਤੇ ਕਿਹਾ ਕਿ ਅਸੀਂ ਜਥੇਦਾਰ ਹਾਂ। ਸਾਹਿਬ ਦੀ ਸੁਰੱਖਿਆ ਬਹਾਲ ਕਰਨਾ ਚਾਹੁੰਦੇ ਹਨ। ਪਰ ਉਨ੍ਹਾਂ ਵੱਲੋਂ ਇਸ ਤੋਂ ਇਨਕਾਰ ਕਰ ਦਿੱਤਾ ਗਿਆ ਕਿਉਂਕਿ ਜਥੇਦਾਰ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਸਰਕਾਰੀ ਸੁਰੱਖਿਆ ਨਹੀਂ ਲੈਣਗੇ।
ਸਰਕਾਰ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ, ਰਾਣਾ ਕੇਪੀ, ਬਿਰਕਮ ਮਜੀਠੀਆ ਦੀ ਪਤਨੀ ਗਵੀਨ ਕੌਰ, ਬਲਵਿੰਦਰ ਲਾਡੀ, ਦਵਿੰਦਰ ਘਬਾਇਆ, ਹਰਦਿਆਲ ਕੰਬੋਜ, ਜਗਦੇਵ ਕਮਾਲੂ, ਕੁਲਜੀਤ ਨਾਗਰਾ, ਰੁਪਿੰਦਰ ਰੂਬੀ, ਸੁਖਦੇਵ ਸਿੰਘ ਢੀਂਡਸਾ, ਨਿਰਮਲ ਸਿੰਘ ਸ਼ੁਤਰਾਣਾ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ।






