Firing in Amritsar: ਪੰਜਾਬ ਵਿੱਚ (Punjab Crime News) ਅਪਰਾਧਿਕ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਭਾਵੇਂ ਪੰਜਾਬ ਪੁਲਿਸ (Punjab Police) ਚੌਕਸੀ ਵਰਤ ਰਹੀ ਹੈ, ਪਰ ਨਵਾਂ ਮਾਮਲਾ ਅੰਮ੍ਰਿਤਸਰ ਵਿਖੇ ਸਾਾਹਮਣੇ ਆਇਆ ਹੈ। ਜਿਥੇ ਖਾਲਸਾ ਕਾਲਜ ਅੱਗੇ ਦੋ ਧੜਿਆਂ ਵਿੱਚ ਗੋਲੀਆਂ (Firing) ਚੱਲੀਆਂ ਹਨ।
ਖ਼ਾਲਸਾ ਕਾਲਜ ਦੇ ਬਾਹਰ ਫਾਇਰਿੰਗ ‘ਚ ਗੋਲੀ ਲੱਗਣ ਨਾਲ ਲਵਪ੍ਰੀਤ ਸਿੰਘ ਅਤੇ ਜੋਬਨਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਜਖਮੀਂ ਹਾਲਤ ‘ਚ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ।
ਇਸ ਦੌਰਾਨ ਜੇਰੇ ਇਲਾਜ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ ਜਦਕਿ ਜੋਬਨਜੀਤ ਸਿੰਘ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।
ਮੌਕੇ ‘ਤੇ ਪੁਲਿਸ ਨੇ ਪੁੱਜ ਕੇ ਜਾਂਚ ਅਰੰਭ ਦਿੱਤੀ ਹੈ। ਹਾਲਾਂਕਿ ਪੁਲਿਸ ਦੇ ਪੁੱਜਣ ਤੋਂ ਪਹਿਲਾਂ ਹੀ ਇਹ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ ਦੱਸੇ ਜਾ ਰਹੇ ਹਨ।






