ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਲਈ ਰਾਹਤ ਦੀ ਖਬਰ ਹੈ। ਬਿਕਰਮ ਮਜੀਠੀਆ ਨੂੰ ਇੱਕ ਕੇਸ ਵਿੱਚ ਜ਼ਮਾਨਤ ਮਿਲ ਗਈ ਹੈ।
ਬਿਕਰਮ ਮਜੀਠੀਆ ਨੂੰ 2017 ‘ਚ ਫਿਰੋਜ਼ਪੁਰ ਦੇ ਮੁੱਖ ਥਾਣੇ ‘ਚ ਦਰਜ ਕੇਸ ‘ਚ ਜ਼ਮਾਨਤ ਮਿਲ ਗਈ ਹੈ।
2017 ਵਿਚ ਹਰੀਕੇ ਪੁਲ ‘ਤੇ ਧਰਨਾ ਦਿੱਤਾ ਗਿਆ ਸੀ। ਇਸ ਮਾਮਲੇ ਉਤੇ ਮਜੀਠੀਆ ਖਿਲਾਫ ਕੇਸ ਦਰਜ ਕੀਤਾ ਗਿਆ ਸੀ।
ਹਾਲਾਂਕਿ ਬਿਕਰਮ ਮਜੀਠੀਆ ਨੂੰ ਫਿਲਹਾਲ ਜੇਲ੍ਹ ‘ਚ ਹੀ ਰਹਿਣਾ ਪਵੇਗਾ, ਕਿਉਂਕਿ ਉਨ੍ਹਾਂ ਨੂੰ ਡਰੱਗ ਮਾਮਲੇ ‘ਚ ਜ਼ਮਾਨਤ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ ਡਰੱਗ ਮਾਮਲੇ ‘ਚ ਫਸੇ ਸੀਨੀਅਰ ਅਕਾਲੀ ਆਗੂ ਵੱਲੋਂ 24 ਫਰਵਰੀ ਨੂੰ ਮੋਹਾਲੀ ਅਦਾਲਤ ਵਿੱਚ ਆਤਮਸਮਰਪਣ ਕੀਤਾ ਗਿਆ ਸੀ ਅਤੇ ਮੋਹਾਲੀ ਅਦਾਲਤ ਨੇ ਮਜੀਠੀਆ ਵੱਲੋਂ ਲਾਈ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਸੀ।
ਇਸ ਤੋਂ ਬਾਅਦ ਮਜੀਠੀਆ ਨੇ ਸੁਪਰੀਮ ਕੋਰਟ ਪਹੁੰਚ ਕੀਤੀ ਸੀ ਪਰ ਉਨ੍ਹਾਂ ਨੂੰ ਉਥੋਂ ਵੀ ਕੋਈ ਰਾਹਤ ਨਹੀਂ ਮਿਲੀ। ਹੁਣ ਮਜੀਠੀਆ ਨੇ ਇਸ ਮਾਮਲੇ ਵਿਚ ਹਾਈਕੋਰਟ ਪਹੁੰਚ ਕੀਤੀ ਹੈ। ਇਸ ਸਮੇਂ ਉਹ ਪਟਿਆਲਾ ਦੀ ਜੇਲ੍ਹ ਵਿਚ ਬੰਦ ਹਨ।






