ਸੀਨੀਅਰ ਸਟਾਫ ਰਿਪੋਰਟਰ, ਮੁਹਾਲੀ : ਪੰਜਾਬ ਸਕੂੂਲ ਸਿੱਖਿਆ ਬੋਰਡ ਨੇ ਅੱਜ ਬਾਅਦ ਦੁਪਹਿਰ 8ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਬੋਰਡ ਦੇ ਡਾਇਰੈਕਟਰ ਪ੍ਰੋ. ਯੋਗਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਦੇ ਸਰਕਾਰੀ ਮਿਡਲ ਸਕੂਲ ਗੁੰਮਟੀ ਦਾ ਮਨਪ੍ਰੀਤ ਸਿੰਘ 600 ਵਿਚੋਂ 600 ਅੰਕ ਪ੍ਰਾਪਤ ਕਰਕੇ ਪਹਿਲੇ ਨੰਬਰ ’ਤੇ ਰਿਹਾ ਜਦਕਿ ਹੁਸ਼ਿਆਰਪੁਰ ਦੇ ਐਸਏਵੀ ਜੈਨ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਦੀ ਹਿਮਾਨੀ ਨੇ 600 ਵਿਚੋਂ 596 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਅੰਮ੍ਰਿਤਸਰ ਦੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਵਾਂ ਤਨੇਲ ਤਹਿ. ਬਾਬਾ ਬਕਾਲਾ ਦੀ ਕਰਮਨਪ੍ਰੀਤ ਕੌਰ ਨੇ 600 ਵਿਚੋਂ 596 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ।







