ਛੱਤੀਸਗੜ੍ਹ ਦੇ ਬੀਜਾਪੁਰ ਵਿੱਚ ਨਕਸਲ ਵਿਰੋਧੀ ਮੁਹਿੰਮ ਦੌਰਾਨ ਇੱਕ ਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਕੋਬਰਾ 210 ਬਟਾਲੀਅਨ ਦਾ ਜਵਾਨ ਹੈ ਅਤੇ ਤਲਾਸ਼ੀ ਮੁਹਿੰਮ ਦੌਰਾਨ ਆਈਈਡੀ ਧਮਾਕੇ ‘ਚ ਉਹ ਜ਼ਖਮੀ ਹੋ ਗਿਆ ਸੀ। ਧਮਾਕੇ ਤੋਂ ਬਾਅਦ ਜਵਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਰਾਏਪੁਰ ਲਿਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।






