ਬਾਲੀਵੁੱਡ ਸਟਾਰ ਸੰਜੇ ਦੱਤ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨੂੰ ਮਿਲਣ ਲਈ ਪੰਜਾਬ ਪਹੁੰਚ ਰਹੇ ਹਨ। ਉਨ੍ਹਾਂ 9 ਵਜੇ ਤੱਕ ਪਿੰਡ ਮੂਸਾ ਪਹੁੰਚਣਾ ਸੀ ਅਤੇ ਉਹ ਕਿਸੇ ਵੇਲੇ ਵੀ ਸਿੱਧੂ ਦੇ ਘਰ ਪਹੁੰਚ ਸਕਦੇ ਹਨ।
ਸੰਜੇ ਦੱਤ ਨੇ ਇੱਕ ਟਵੀਟ ਰਾਹੀਂ ਆਪਣਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਲਿਖਿਆ – “#SidhuMoosewala ਬਾਰੇ ਸੁਣ ਕੇ ਹੈਰਾਨ ਹਾਂ, ਇੱਕ ਮਹਾਨ ਟੈਲੰਟ ਬਹੁਤ ਜਲਦੀ ਖਤਮ ਹੋ ਗਿਆ। ਵਾਹਿਗੁਰੂ ਉਹਨਾਂ ਦੇ ਪਰਿਵਾਰ ਅਤੇ ਕਰੀਬੀਆਂ ਨੂੰ ਇਸ ਦੁੱਖ ਦੀ ਘੜੀ ਵਿੱਚ ਬਲ ਬਖਸ਼ਣ!”
ਦੱਸ ਦਈਏ ਕਿ 29 ਮਈ ਨੂੰ ਸਿੱਧੂ ਮੂਸੇਵਾਲਾ ਦਾ ਪਿੰਡ ਜਵਾਹਰਕੇ ‘ਚ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ।ਉਹ ਆਪਣੇ ਦੋ ਸਾਥੀਆਂ ਨਾਲ ਥਾਰ ਗੱਡੀ ‘ਚ ਸਵਾਰ ਸੀ। ਹਮਲਾਵਰਾਂ ਨੇ ਗੱਡੀ ਘੇਰ ਕੇ ਗੋਲੀਆਂ ਚਲਾਈਆਂ ਅਤੇ ਸਿੱਧੂ ਨੂੰ ਮੌਤ ਦੇ ਘਾਟ ਉਤਾਰ ਫਰਾਰ ਹੋ ਗਏ।






