ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ 8 ਜੂਨ ਨੂੰ ਭੋਗ ਹੈ। ਸਿੱਧੂ ਮੂਸੇਵਾਲਾ ਦੇ ਪਿੰਡ ਮੂਸਾ ਵਿਖੇ ਖੇਤ ਵਿੱਚ ਜਿਥੇ ਯਾਦਗਾਰੀ ਸਮਾਰਕ ਉਸਾਰੀ ਗਈ ਹੈ, ਉਥੇ ਲੋਕਾਂ ਵੱਲੋਂ ਚੜਾਵਾ ਚੜਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਸਾਹਮਣੇ ਆਉਣ ‘ਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ (Sidhu Moosewala Father Appeal to people) ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੜ੍ਹਾਵਾ ਨਾ ਚੜ੍ਹਾਉਣ।
ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਦੋਂ ਚੜ੍ਹਾਵਾ ਚੜਾਏ ਜਾਣ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਤੁਰੰਤ ਲੋਕਾਂ ਨੂੰ ਅਪੀਲ ਰੂਪੀ ਸੰਦੇਸ਼ ਦਿੱਤਾ ਹੈ ਕਿ ਮੂਸੇਵਾਲਾ ਦੀ ਯਾਦਗਾਰ ‘ਤੇ ਚੜ੍ਹਾਵਾ ਨਾ ਚੜ੍ਹਾਇਆ ਜਾਵੇ, ਸਿਰਫ਼ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਮੱਥਾ ਟੇਕਿਆ ਜਾਵੇ।
ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਹ ਮੂਸੇਵਾਲਾ ਦੀ ਯਾਦ ਵਿੱਚ ਇੱਕ-ਇੱਕ ਪੌਦਾ ਜ਼ਰੂਰ ਲਗਾਉਣ।
ਜ਼ਿਕਰਯੋਗ ਹੈ ਕਿ ਲੋਕਾਂ ਵਿੱਚ ਸਿੱਧੂ ਮੂਸੇਵਾਲਾ ਲਈ ਅਥਾਹ ਪਿਆਰ ਹੈ, ਜਿਸ ਕਾਰਨ ਲੋਕ ਆਪਣੇ-ਆਪਣੇ ਢੰਗ ਨਾਲ ਉਸ ਨੂੰ ਸ਼ਰਧਾਂਜਲੀ ਦੇ ਰਹੇ ਹਨ। ਹਰਿਆਣਾ ਵਿੱਚ ਵੀ ਲੋਕ ਆਪਣੇ ਢੰਗ ਨਾਲ ਸਿੱਧੂ ਮੂਸੇਵਾਲਾ ਦੀ ਯਾਦ ਵਿੱਚ ਸਰੀਰ ‘ਤੇ ਟੈਟੂ ਬਣਵਾ ਰਹੇ ਹਨ।






