ਪੰਜਾਬ ਦੀ ਆਪ ਸਰਕਾਰ ਆਪਣਾ ਪਹਿਲਾ ਬਜਟ 27 ਜੂਨ ਨੂੰ ਪੇਸ਼ ਕਰੇਗੀ। ਅੱਜ ਕੈਬਨਿਟ ਮੀਟਿੰਗ ਦੌਰਾਨ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕੀਤਾ ਗਿਆ। ਇਹ ਬਜਟ ਸੈਸ਼ਨ 24 ਜੂੁਨ ਤੋਂ 30 ਜੂਨ ਤਕ ਦਾ ਹੋਵੇਗਾ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਦਾ ਬਜਟ ਆਮ ਲੋਕਾਂ ਲਈ ਹੋਵੇਗਾ।
ਦੱਸ ਦੇਈਏ ਕਿ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਕਿ ਆਮ ਜਨਤਾ ਦੀ ਰਾਏ ਨਾਲ ਆਮ ਜਨਤਾ ਲਈ ਬਜਟ ਤਿਆਰ ਕੀਤਾ ਗਿਆ ਹੈ। ਇਸ ਨੂੰ ਲੋਕ ਪੱਖੀ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਲਾਹ ਲਈ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਦੂਜਾ ਬਜਟ ਇਜਲਾਸ 24 ਜੂਨ ਤੋਂ ਸੱਦਣ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਦੀ ਸਿਫਾਰਸ਼ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਰ ਦਿੱਤੀ ਜੋ ਭਾਰਤੀ ਸੰਵਿਧਾਨ ਦੀ ਧਾਰਾ-174 ਦੀ ਕਲਾਜ਼ (1) ਦੇ ਅਨੁਸਾਰ ਵਿਧਾਨ ਸਭਾ ਦਾ ਇਜਲਾਸ ਸੱਦਣ ਲਈ ਅਧਿਕਾਰਤ ਹਨ। ਇਹ ਫੈਸਲਾ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।






