ਪੰਜਾਬ ਦੀ ਪਿਛਲੀ ਕਾਂਗਰਸ ਸਰਕਾਰ ਦਾ ਇੱਕ ਹੋਰ ਮੰਤਰੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫਸਦਾ ਨਜ਼ਰ ਆ ਰਿਹਾ ਹੈ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰ ਮਿਲਣੀ ਦੌਰਾਨ ਸਾਬਕਾ ਪੰਚਾਇਤ ਮੰਤਰੀ ‘ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਅੰਮ੍ਰਿਤਸਰ ਦੇ ਇਕ ਪਿੰਡ ਨਾਲ ਸਬੰਧਤ ਸਰਕਾਰੀ ਜ਼ਮੀਨ ਨੂੰ ਜਿੱਥੇ ਨਿਯਮਾਂ ਦੇ ਉਲਟ ਜਾ ਕੇ ਸਸਤੇ ਭਾਅ ‘ਤੇ ਵੇਚਿਆ ਗਿਆ ਹੈ ਅਤੇ ਇਹ ਸਭ ਕੁਝ ਉਸ ਵੇਲੇ ਕੀਤਾ ਗਿਆ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਨਤੀਜਾ 10 ਮਾਰਚ ਨੂੰ ਆਉਂਦਾ ਹੈ ਅਤੇ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੁੰਦੀ ਹੈ, ਦੂਜੇ ਪਾਸੇ 11 ਮਾਰਚ ਨੂੰ ਚੋਣ ਜਾਬਤੇ ਦੌਰਾਨ ਸਾਬਕਾ ਪੰਚਾਇਤ ਮੰਤਰੀ ਵਲੋਂ ਦਸਤਖ਼ਤ ਕਰਕੇ ਸਰਕਾਰੀ ਜ਼ਮੀਨ ਵੇਚ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾ ਰਹੇ ਹਨ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ’ਤੇ ਪਿੰਡ ਭਗਤਪੁਰਾ ਦੀ ਜ਼ਮੀਨ ਵੇਚ ਕੇ ਕਰੋੜਾਂ ਰੁਪਏ ਦਾ ਘਪਲਾ ਕਰਨ ਦਾ ਦੋਸ਼ ਲਗਾਏ ਹਨ।
ਘਪਲੇ ਦੇ ਇਲਜ਼ਾਮ ਲਗਾਉਂਦੇ ਹੋਏ ਕੁਲਦੀਪ ਨੇ ਕਿਹਾ ਕਿ ਗੋਲਡਨ ਗੇਟ ਨੇੜੇ ਸਥਿਤ ਅਲਫ਼ਾ ਇੰਟਰਨੈਸ਼ਨਲ ਸਿਟੀ ਕਲੋਨੀ ਵਿੱਚ ਪੰਚਾਇਤ ਦੀ 32 ਕਨਾਲ 16 ਮਰਲੇ ਜ਼ਮੀਨ 1 ਕਰੋੜ 25 ਲੱਖ ਰੁਪਏ ਵਿੱਚ ਵਿਕੀ ਜਦੋਂਕਿ ਇਸ ਦੀ ਕੁੱਲ ਕੀਮਤ ਸਾਢੇ ਸੱਤ ਕਰੋੜ ਪ੍ਰਤੀ ਏਕੜ ਬਣਦੀ ਹੈ। ਇਸ ‘ਚ ਕਰੀਬ 28 ਕਰੋੜ ਦਾ ਘਪਲਾ ਹੋਇਆ ਹੈ।






