ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਹਾਰਨ ਵਾਲੇ ਸਾਬਕਾ ਵਿਧਾਇਕ ਸਰਕਾਰੀ ਫਲੈਟਾਂ ‘ਤੇ ਕਬਜ਼ਾ ਨਹੀਂ ਛੱਡ ਰਹੇ ਹਨ। ਵਿਧਾਨ ਸਭਾ ਵੱਲੋਂ ਇਨ੍ਹਾਂ ਨੂੰ ਲਗਾਤਾਰ ਨੋਟਿਸ ਭੇਜਿਆ ਜਾ ਰਿਹਾ ਹੈ। ਹੁਣ ਇਨ੍ਹਾਂ ਵਿਧਾਇਕਾਂ ਨੂੁੰ ਇਕ ਵਾਰ ਫਾਰ ਆਖਰੀ ਵਾਰ ਨੋਟਿਸ ਭੇਜਿਆ ਹੈ ਤੇ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।
ਜੇਕਰ ਇਹ ਅਜੇ ਵੀ ਫਲੈਟ ਖਾਲੀ ਨਹੀਂ ਕਰਦੇ ਤਾਂ ਇਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਵੀ ਕੀਤੀ ਜਾ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਵੱਲੋਂ ਇਸ ਮਾਮਲੇ ‘ਚ ਸਖਤ ਕਾਰਵਾਈ ਕਰਨ ਲਈ ਸਿਧਾਂਤਕ ਇਜਾਜ਼ਤ ਵੀ ਦੇ ਦਿੱਤੀ ਗਈ ਹੈ।
ਪਹਿਲਾਂ ਤਕਰੀਬਨ 18 ਤੋਂ 20 ਵਿਧਾਇਕ ਸਨ ਜੋ ਕਬਜ਼ਾ ਨਹੀਂ ਛੱਡ ਰਹੇ ਸਨ ਪਰ ਹੁਣ ਇਨ੍ਹਾਂ ਵਿਚੋਂ ਅੱਠ ਸਾਬਕਾ ਵਿਧਾਇਕ ਅਜੇ ਵੀ ਕਬਜ਼ਾ ਨਹੀਂ ਛੱਡ ਰਹੇ ਹਨ।
ਹੁਣ ਵਿਧਾਨ ਸਭਾ ਵੱਲੋਂ ਇਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਗਈ ਹੈ। ਫਿਲਹਾਲ ਇਨ੍ਹਾਂ ਨੂੰ ਆਖਰੀ ਵਾਰ ਨੋਟਿਿਸ ਭੇਜਿਆ ਗਿਆ ਹੈ। ਜਿਸ ਤੋਂ ਬਾਅਦ ਇਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਨ੍ਹਾਂ ਖਿਲਾਫ ਕੇਸ ਕਰਜ ਕਰਵਾਉਣ ਦੀ ਵੀ ਤਿਆਰੀ ਹੈ। ਇਹ ਸਾਬਕਾ ਵਿਧਾਇਕ ਅਕਾਲੀ ਦਲ ਤੇ ਕਾਂਗਰਸ ਦੇ ਹਨ।
ਇਨ੍ਹਾਂ 8 ਸਾਬਕਾ ਵਿਧਾਇਕਾਂ ‘ਤੇ ਪੰਜਾਬ ਸਰਕਾਰ ਦੇ ਸਰਕਾਰੀ ਫਲੈਟ ‘ਤੇ ਨਾਜਾਇਜ਼ ਕਬਜ਼ਾ ਕਰਨ ਦਾ ਦੋਸ਼ ਹੈ ਤੇ ਕਈ ਨੋਟਿਸ ਭੇਜਣ ਤੋਂ ਬਾਅਦ ਵੀ ਇਨ੍ਹਾਂ ਵੱਲੋਂ ਸਰਕਾਰੀ ਫਲੈਟ ‘ਤੇ ਨਾਜਾਇਜ਼ ਕਬਜ਼ਾ ਨਹੀਂ ਛੱਡਿਆ ਜਾ ਰਿਹਾ ਹੈ। ਜਿਸ ਕਾਰਨ ਹੁਣ ਪੰਜਾਬ ਵਿਧਾਨ ਸਭਾ ਵੱਲੋਂ ਆਖਰੀ ਨੋਟਿਸ ਭੇਜਿਆ ਜਾ ਰਿਹਾ ਹੈ ਜੇਕਰ ਇਸ ਨੋਟਿਸ ਤੋਂ ਬਾਅਦ ਫਲੈਟ ਦਾ ਨਾਜਾਇਜ਼ ਕਬਜ਼ਾ ਨਹੀਂ ਛੱਡਿਆ ਤਾਂ ਪੁਲਿਸ ‘ਚ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ।






