ਚੰਡੀਗੜ੍ਹ: Corona Virus Advisory in Chandigarh: ਕੋਰੋਨਾ ਵਾਇਰਸ ਦੀ ਤਬਾਹੀ ਰੁਕ ਨਹੀਂ ਰਹੀ ਹੈ। ਰੋਜ਼ਾਨਾ ਦੇਸ਼ ਦੀ ਰਾਜਧਾਨੀ ਤੇ ਹੋਰ ਸੂਬਿਆਂ ਵਿੱਚ ਕੋਰੋਨਾ ਦੇ ਨਵੇਂ ਕੇਸ ਤੇਜ਼ੀ ਨਾਲ ਸਾਹਮਣੇ ਆ ਰਹੇ ਹਨ। ਇਸ ਸਭ ਦੇ ਵਿਚਕਾਰ ਚੰਡੀਗੜ੍ਹ ਪ੍ਰਸ਼ਾਸਨ (Chandigarh Administrator) ਵੱਲੋਂ ਮੁੜ ਕੋਰੋਨਾ ਦੇ ਮੱਦੇਨਜ਼ਰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਾਰੀ ਅਡਵਾਇਜ਼ਰੀ ਦੀ ਕਾਪੀ।
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਥਾਵਾਂ ‘ਤੇ ਮੂੰਹ ‘ਤੇ ਮਾਸਕ ਲਾਉਣ ਨੂੰ ਜ਼ਰੂਰੀ ਕੀਤਾ ਗਿਆ ਹੈ। ਇਸਦੇ ਨਾਲ ਹੀ ਨੱਕ ਅਤੇ ਮੂੰਹ ਨੂੰ ਰੁਮਾਲ ਜਾਂ ਟਿਸ਼ੂ ਨਾਲ ਢੱਕ ਕੇ ਰੱਖਣ ਲਈ ਵੀ ਕਿਹਾ ਗਿਆ ਹੈ।
ਹਦਾਇਤਾਂ ਵਿੱਚ ਭੀੜ-ਭਾੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨ ਬਾਰੇ ਵੀ ਹਦਾਇਤ ਕੀਤੀ ਗਈ ਹੈ। ਨਾਲ ਹੀ ਜਨਤਕ ਥਾਵਾਂ ‘ਤੇ ਸਮਾਜਿਕ ਦੂਰੀ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।






