ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਤੋਂ ਲਿਆਂਦੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਇਸ ਦੌਰਾਨ ਉਸ ਨੇ ਆਪਣੀ ਜ਼ਿੰਦਗੀ ਅਤੇ ਗਰੁੱਪ ਬਾਰੇ ਖੁਲਾਸਾ ਕੀਤਾ ਹੈ ਕਿ ਉਹ ਅਤੇ ਉਸ ਦਾ ਗਰੁੱਪ ਪਹਿਲਾਂ ਸਿਰਫ਼ ਫਿਰੌਤੀ ਦਾ ਕੰਮ ਹੀ ਕਰਦੇ ਸਨ। ਉਸ ਦੇ ਨਿਸ਼ਾਨੇ ‘ਤੇ ਕਦੇ ਇਕ ਵੀ ਵਿਅਕਤੀ ਨਹੀਂ ਸੀ। ਉਸ ਨੇ ਪੁਲਸ ਨੂੰ ਦੱਸਿਆ ਕਿ ਉਸ ਨੂੰ ਪਤਾ ਹੀ ਨਹੀਂ ਲੱਗਾ ਕਿ ਫਿਰੌਤੀ ਦਾ ਕਾਰੋਬਾਰ ਕਦੋਂ ਗੈਂਗ ਵਾਰ ਵਿਚ ਬਦਲ ਗਿਆ। ਬਿਸ਼ਨੋਈ ਨੇ ਕਿਹਾ ਕਿ ਸ਼ੁਰੂਆਤੀ ਦੌਰ ਵਿੱਚ ਉਨ੍ਹਾਂ ਦੇ ਗਰੁੱਪ ਵੱਲੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਦੀਆਂ ਵੱਡੀਆਂ ਹਸਤੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਵੱਧ ਤੋਂ ਵੱਧ ਪੈਸੇ ਵਸੂਲਣ ਲਈ ਉਸ ਦਾ ਗਰੁੱਪ ਵੱਡੀਆਂ ਹਸਤੀਆਂ ਦੇ ਫੇਸਬੁੱਕ ਅਕਾਊਂਟ ਨੂੰ ਟ੍ਰੈਕ ਕਰਦਾ ਸੀ, ਜਿਸ ਤੋਂ ਬਾਅਦ ਇਹ ਤੈਅ ਹੁੰਦਾ ਸੀ ਕਿ ਕਿਸ ਕਲਾਕਾਰ ਤੋਂ ਕਿੰਨੀ ਫਿਰੌਤੀ ਵਸੂਲੀ ਜਾਣੀ ਹੈ। ਇਸ ਵਿੱਚ ਕਿਸੇ ਕਿਸਮ ਦੀ ਦੁਸ਼ਮਣੀ ਲਈ ਕੋਈ ਥਾਂ ਨਹੀਂ ਸੀ।
ਲਾਰੈਂਸ ਨੇ ਮੰਨਿਆ ਕਿ ਉਸਦੇ ਗਿਰੋਹ ਨੇ ਕਈ ਦਿੱਗਜ ਅਦਾਕਾਰਾਂ ਤੋਂ ਫਿਰੌਤੀ ਵਸੂਲੀ ਸੀ। ਇਕ ਰਿਪੋਰਟ ਮੁਤਾਬਕ ਪੁਲਸ ਪੁੱਛਗਿੱਛ ਦੌਰਾਨ ਲਾਰੈਂਸ ਨੇ ਦੱਸਿਆ ਕਿ ਪੰਜਾਬ ਦੇ 6 ਜ਼ਿਲਿਆਂ ਸਮੇਤ ਬੱਦੀ, ਹਿਮਾਚਲ ‘ਚ ਕਾਰੋਬਾਰੀਆਂ ਅਤੇ ਕਲਾਕਾਰਾਂ ਤੋਂ 5 ਤੋਂ 50 ਲੱਖ ਰੁਪਏ ਦੀ ਫਿਰੌਤੀ ਵਸੂਲੀ ਗਈ ਹੈ। ਜ਼ਖਮੀ ਗੈਂਗਸਟਰਾਂ ਦੇ ਇਲਾਜ ਲਈ ਵੀ 15 ਲੱਖ ਰੁਪਏ ਦੀ ਮੰਗ ਕੀਤੀ ਗਈ ਹੈ। ਮੋਹਾਲੀ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਮਾਲਵਾ ਪੱਟੀ ਦੇ ਵਪਾਰੀ ਅਤੇ ਕਲਾਕਾਰ ਵੀ ਉਸਦੇ ਗਰੁੱਪ ਦੇ ਨਿਸ਼ਾਨੇ ‘ਤੇ ਰਹੇ ਹਨ। ਦੋ ਦਿਨਾਂ ਦੀ ਪੁੱਛਗਿੱਛ ਤੋਂ ਬਾਅਦ ਪੰਜਾਬ ਪੁਲਿਸ ਨੇ ਵੀ ਦਿੱਲੀ ਪੁਲਿਸ ਦੀ ਤਰਜ਼ ‘ਤੇ ਮੰਨਿਆ ਹੈ ਕਿ ਬਿਸ਼ਨੋਈ ਮੂਸੇਵਾਲਾ ਕਤਲਹੁਣ ਤੱਕ ਦੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਫੜੇ ਗਏ ਦੋਸ਼ੀ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ, ਸਚਿਨ ਥਾਪਨ, ਅਨਮੋਲ ਬਿਸ਼ਨੋਈ ਅਤੇ ਵਿਕਰਮ ਬਰਾੜ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਸਨ। ਇਸ ਤੋਂ ਇਲਾਵਾ ਇਨ੍ਹਾਂ ਗੈਂਗਸਟਰਾਂ ਨੇ ਫੇਸਬੁੱਕ ਪ੍ਰੋਫਾਈਲ ਰਾਹੀਂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਇਸ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਅਤੇ ਉਨ੍ਹਾਂ ਦੇ ਗਰੋਹ ਦੇ ਮੈਂਬਰਾਂ ਨੂੰ ਮੁਲਜ਼ਮ ਅਤੇ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਕਾਂਡ ਦਾ ਮਾਸਟਰਮਾਈਂਡ ਹੈ।





