ਮੁੰਬਈ: Eknath Shinde New Maharastra CM: ਸ਼ਿਵ ਸੈਨਾ ਦੇ ਬਾਗੀ ਵਿਧਾਇਕ ਏਕਨਾਥ ਸ਼ਿੰਦੇ ਵੀਰਵਾਰ ਨੂੰ ਸ਼ਾਮ 7:30 ਵਜੇ ਮਹਾਰਾਸ਼ਟਰ (Maharashtra New CM) ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਰਾਜ ਭਵਨ ‘ਚ ਇਕੱਲੇ ਮੁੱਖ ਮੰਤਰੀ ਸ਼ਿੰਦੇ ਨੂੰ ਸਹੁੰ ਚੁਕਾਈ ਜਾਵੇਗੀ। ਵਿਰੋਧੀ ਧਿਰ ਦੇ ਨੇਤਾ ਦੇਵੇਂਦਰ ਫੜਨਵੀਸ (Devendra Fadnavis) ਨੇ ਪ੍ਰੈੱਸ ਕਾਨਫਰੰਸ ‘ਚ ਇਹ ਜਾਣਕਾਰੀ ਦਿੱਤੀ।
ਊਧਵ ਠਾਕਰੇ (Uddhav Thackeray) ਦੇ ਅਸਤੀਫੇ ਤੋਂ ਬਾਅਦ, ਭਾਰਤੀ ਜਨਤਾ ਪਾਰਟੀ (BJP) ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਬਾਗ਼ੀ ਸ਼ਿਵ ਸੈਨਾ ਵਿਧਾਇਕਾਂ ਦੇ ਸਮਰਥਨ ਨਾਲ ਰਾਜ ਵਿੱਚ ਸੱਤਾ ਵਿੱਚ ਵਾਪਸੀ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਹੋਣ ਵਾਲੇ ਭਰੋਸੇ ਦੇ ਵੋਟ ਤੋਂ ਪਹਿਲਾਂ ਹੀ ਊਧਵ ਠਾਕਰੇ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਵਿਧਾਨ ਪ੍ਰੀਸ਼ਦ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ।
ਠਾਕਰੇ ਦੀ ਘੋਸ਼ਣਾ ਉਸ ਦੀ ਅਗਵਾਈ ਵਾਲੀ ਮਹਾ ਵਿਕਾਸ ਅਗਾੜੀ (ਐਮਵੀਏ) ਸਰਕਾਰ ਨੂੰ ਵਿਧਾਨ ਸਭਾ ਵਿੱਚ ਬਹੁਮਤ ਸਾਬਤ ਕਰਨ ਲਈ ਵੀਰਵਾਰ ਨੂੰ ਮਹਾਰਾਸ਼ਟਰ ਦੇ ਰਾਜਪਾਲ ਦੇ ਨਿਰਦੇਸ਼ਾਂ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਤੋਂ ਕੁਝ ਮਿੰਟਾਂ ਬਾਅਦ ਆਈ ਹੈ।






