President Election: ਸ਼੍ਰੋਮਣੀ ਅਕਾਲੀ ਦਲ (Akali Dal) ਵੱਲੋਂ ਸ਼ੁੱਕਰਵਾਰ ਰਾਸ਼ਟਰਪਤੀ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (BJP) ਦੀ ਉਮੀਦਵਾਰ ਦ੍ਰੋਪਦੀ ਮੁਰਮੁ (DROPADI MURMU) ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Singh Badal) ਨੇ ਇਹ ਐਲਾਨ ਇਥੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਚੋਣਾਂ ਵਿੱਚ ਭਾਜਪਾ ਵੱਲੋਂ ਦ੍ਰੋਮਦੀ ਮੁਰਮੁ ਉਮੀਦਵਾਰ ਹਨ, ਜਦਕਿ ਕਾਂਗਰਸ ਸਮੇਤ ਵਿਰੋਧੀ ਧਿਰਾਂ ਵੱਲੋਂ ਯਸ਼ਵੰਤ ਸਿਨਹਾ ਨੂੰ ਉਮੀਦਵਾਰ ਵੱਜੋਂ ਚੋਣ ਮੈਦਾਨ ਵਿੱਚ ਹਨ।
ਸੁਖਬੀਰ ਬਾਦਲ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਉਹ ਭਾਜਪਾ ਦੇ ਉਮੀਦਵਾਰ ਦ੍ਰੋਪਦੀ ਮੁਰਮੁ ਦਾ ਰਾਸ਼ਟਰਪਤੀ ਚੋਣ ਵਿੱਚ ਸਮਰਥਨ ਕਰਨਗੇ ਕਿਉਂ ਉਹ ਕਾਂਗਰਸ ਦੇ ਉਮੀਦਵਾਰ ਨੂੰ ਸਮਰਥਨ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਭਾਜਪਾ ਨਾਲ ਮਤਭੇਦ ਹਨ, ਪਰੰਤੂ ਕਾਂਗਰਸ ਨਾਲ ਨਹੀਂ ਜਾ ਸਕਦੇ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਮੇਸ਼ਾ ਘੱਟਗਿਣਤੀਆਂ ਨਾਲ ਖੜਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਆਗੂ ਜੇਪੀ ਨੱਢਾ ਦਾ ਫੋਨ ਵੀ ਆਇਆ ਸੀ ਅਤੇ ਅੱਜ ਦ੍ਰੋਪਦੀ ਮੁਰਮੁ ਦਾ ਫੋਨ ਵੀ ਆਇਆ ਸੀ।
ਸੁਖਬੀਰ ਬਾਦਲ ਨੇ ਕਿਹਾ ਕਿ ਭਾਜਪਾ ਨਾਲ ਕਈ ਮੁੱਦਿਆਂ ‘ਤੇ ਵਿਵਾਦ ਹੈ, ਮਤਭੇਦ ਹਨ, ਪਰ ਉਨ੍ਹਾਂ ਨੂੰ ਵੱਖ ਰੱਖਦੇ ਹੋਏ ਇੱਕ ਗਰੀਬ ਘਰ ਦੀ ਔਰਤ ਨੂੰ ਰਾਸ਼ਟਰਪਤੀ ਬਣਨ ਦਾ ਮੌਕਾ ਮਿਲ ਰਿਹਾ ਹੈ, ਇਸ ਲਈ ਅਸੀਂ ਉਨ੍ਹਾਂ ਦੇ ਹੱਕ ਵਿੱਚ ਖੜੇ ਹਾਂ ਅਤੇ ਕਾਂਗਰਸ ਨਾਲ ਨਹੀਂ ਜਾ ਸਕਦੇ।
ਇਸ ਉਪਰੰਤ ਸੁਖਬੀਰ ਬਾਦਲ ਤੇ ਹੋਰ ਆਗੂਆਂ ਵੱਲੋਂ ਚੰਡੀਗੜ੍ਹ ਵਿਖੇ ਦ੍ਰੋਮਦੀ ਮੁਰਮੁ ਨਾਲ ਮੁਲਾਕਾਤ ਵੀ ਕੀਤੀ ਗਈ। ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਉਹ ਘੱਟ ਗਿਣਤੀਆਂ, ਆਦਿਵਾਸੀਆਂ, ਸ਼ੋਸ਼ਿਤ ਅਤੇ ਪਛੜੇ ਵਰਗਾਂ ਦੇ ਨਾਲ-ਨਾਲ ਔਰਤਾਂ ਦੇ ਮਾਣ-ਸਨਮਾਨ ਦਾ ਪ੍ਰਤੀਕ ਹੈ। ਉਹ ਗਰੀਬਾਂ ਦਾ ਪ੍ਰਤੀਕ ਬਣ ਕੇ ਉਭਰੀ ਹੈ।
ਦੱਸ ਦੇਈਏ ਕਿ ਰਾਸ਼ਟਰਪਤੀ ਦੀ ਚੋਣ 18 ਜੁਲਾਈ ਨੂੰ ਹੋਣੀ ਹੈ। ਵੋਟਾਂ ਦੀ ਗਿਣਤੀ 21 ਜੁਲਾਈ ਨੂੰ ਹੋਵੇਗੀ। ਮੌਜੂਦਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ।






