ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ 4 ਜੁਲਾਈ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨਗੇ ਤੇ 5 ਵਿਧਾਇਕਾਂ ਨੂੰ ਮੰਤਰੀ ਵਜੋਂ ਸ਼ਾਮਲ ਕੀਤੇ ਜਾਣ ਦੀ ਸੰਭਾਵਨਾ ਹੈ। ਸਹੁੰ ਚੁੱਕ ਸਮਾਗਮ ਸੋਮਵਾਰ ਸ਼ਾਮ 5 ਵਜੇ ਪੰਜਾਬ ਰਾਜ ਭਵਨ ਵਿੱਚ ਹੋਵੇਗਾ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਬਾਅਦ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇਹ ਪਹਿਲਾ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ। ਪੰਜ ਹੋਰ ਮੰਤਰੀਆਂ ਦੇ ਸ਼ਾਮਲ ਹੋਣ ਨਾਲ ਮਾਨ ਦੀ ਅਗਵਾਈ ਵਾਲੀ ਮੰਤਰੀ ਮੰਡਲ ਦੀ ਗਿਣਤੀ ਮੁੱਖ ਮੰਤਰੀ ਸਮੇਤ 15 ਹੋ ਜਾਵੇਗੀ।
ਸੋਮਵਾਰ ਸ਼ਾਮ 5 ਵਜੇ 5 ਨਵੇਂ ਮੰਤਰੀ ਸਹੁੰ ਚੁੱਕਣਗੇ
ਸੂਤਰਾਂ ਮੁਤਾਬਕ ਇਹ 5 ਵਿਧਾਇਕ ਮੰਤਰੀ ਬਣ ਸਕਦੇ ਹਨ…
1. ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ
2. ਸੰਗਰੂਰ ਦੀ ਸੁਨਾਮ ਸੀਟ ਤੋਂ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ
3. ਫੌਜਾ ਸਿੰਘ ਸਰਾਰੀ, ਗੁਰੂਹਰਸਹਾਏ ਤੋਂ ਵਿਧਾਇਕ
4. ਚੇਤਨ ਸਿੰਘ ਜੌੜਾਮਾਜਰਾ, ਹਲਕਾ ਸਮਾਣਾ, ਪਟਿਆਲਾ ਤੋਂ ਵਿਧਾਇਕ
5. ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ
ਇਸ ਮੰਤਰੀ ਮੰਡਲ ਦੇ ਵਿਸਥਾਰ ਨਾਲ ਮਾਨ ਸਰਕਾਰ ਵਿੱਚ ਕੁੱਲ 15 ਮੰਤਰੀ (ਸੀਐਮ ਸਮੇਤ) ਹੋਣੇ ਹਨ।






