ਭਾਜਪਾ ਦੀ ਮੁਅੱਤਲ ਨੇਤਾ ਨੂਪੁਰ ਸ਼ਰਮਾ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਐਡਵੋਕੇਟ ਅਬੂ ਸੁਹੇਲ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਇਹ ਮੰਗ ਕੀਤੀ ਹੈ। ਵਕੀਲ ਮੁਤਾਬਕ ਸੁਪਰੀਮ ਕੋਰਟ ਇਸ ਮਾਮਲੇ ਦੀ ਸੁਣਵਾਈ 11 ਜੁਲਾਈ ਨੂੰ ਕਰ ਸਕਦੀ ਹੈ।
ਪਟੀਸ਼ਨਕਰਤਾ ਨੇ ਪਟੀਸ਼ਨ ‘ਚ ਕਿਹਾ ਹੈ ਕਿ ਨੂਪੁਰ ਖਿਲਾਫ ਐੱਫ.ਆਈ.ਆਰ ਦਰਜ ਹੋਣ ਤੋਂ ਬਾਅਦ ਵੀ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਪਟੀਸ਼ਨ ਵਿੱਚ ਪੁਲਿਸ ਤੋਂ ਮਾਮਲੇ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਦੀ ਮੰਗ ਕੀਤੀ ਗਈ ਹੈ।
ਇਸ ਤੋਂ ਇਲਾਵਾ ਇਸ ਅਰਜ਼ੀ ‘ਚ ਨਫਰਤ ਭਰੇ ਭਾਸ਼ਣ ਮਾਮਲੇ ‘ਚ ਤਹਿਸੀਨ ਪੂਨਾਵਾਲਾ ਦੇ ਫੈਸਲੇ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।






