ਚੰਡੀਗੜ੍ਹ: Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਆਮ ਆਦਮੀ ਪਾਰਟੀ (AAP) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadda) ਦੀ ਸਲਾਹਕਾਰ ਵੱਜੋਂ ਨਿਯੁਕਤੀ ਨੂੰ ਲੈ ਕੇ ਹਾਈਕੋਰਟ ਵਿੱਚ ਚੁਨੌਤੀ ਦਿੱਤੀ ਗਈ ਹੈ। ਪੰਜਾਬ ਹਰਿਆਣਾ ਹਾਈਕੋਰਟ (High Court) ਵਿੱਚ ਦਾਖਲ ਪਟੀਸ਼ਨ ਰਾਹੀਂ ਚੱਢਾ ਦੀ ਨਿਯੂਕਤੀ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਵਕੀਲ ਜਗਮੋਹਨ ਭੱਟੀ ਵੱਲੋਂ ਦਾਖਲ ਪਟੀਸ਼ਨ ਵਿੱਚ ਇਸ ਨਿਯੁਕਤੀ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਇਸ ਨੂੰ ਗੈਰ-ਸੰਵਿਧਾਨਕ ਦੱਸਿਆ ਗਿਆ ਹੈ। ਉਨ੍ਹਾਂ ਵੱਲੋਂ ਇਸ ਮਾਮਲੇ ਵਿੱਚ ਰਾਘਵ ਚੱਢਾ, ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਸਰਕਾਰ ਨੂੰ ਧਿਰ ਬਣਾਇਆ ਗਿਆ ਹੈ।
ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਪੰਜਾਬ ਸਰਕਾਰ ਨੇ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣਿਆ ਹੈ। ਉਹ ਆਰਜ਼ੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਣੇ। ਇਹ ਕਮੇਟੀ ਲੋਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਸਲਾਹ ਦੇਵੇਗੀ। ਕਮੇਟੀ ‘ਚ ਕਈ ਮੈਂਬਰ ਵੀ ਸ਼ਾਮਲ ਹੋਣਗੇ। ਹਾਲਾਂਕਿ ਕਮੇਟੀ ਮੈਂਬਰ ਕੋਈ ਤਨਖਾਹ ਅਤੇ ਭੱਤਾ ਨਹੀਂ ਲੈਣਗੇ।






