ਚੰਡੀਗੜ੍ਹ- ਪੰਜਾਬ ਵਿਜੀਲੈਂਸ ਨੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਦਲਜੀਤ ਨੂੰ ਸੈਕਟਰ 37 ਵਿੱਚੋਂ ਗ੍ਰਿਫਤਾਰ ਕੀਤਾ ਹੈ। ਦੱਸ ਦਈਏ ਕਿ ਇਹ ਗ੍ਰਿਫਤਾਰੀ ਜੰਗਲਾਤ ਵਿਭਾਗ ਵਿੱਚ ਹੋਈ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਹੋਈ ਹੈ। ਇਸ ਮਾਮਲੇ ਸਬੰਧੀ ਮੋਹਾਲੀ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦਲਜੀਤ ਸਿੰਘ ਨੂੰ ਕੱਲ ਨੂੰ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਨੇ ਦਲਜੀਤ ਨੂੰ ਉਸ ਦੇ ਘਰੋਂ ਗ੍ਰਿਫਤਾਰ ਕੀਤਾ ਹੈ। ਐਫਆਈਆਰ ਨੰਬਰ 7 ਵਿੱਚ ਦਲਜੀਤ ਨੂੰ ਨੋਮੀਨੇਟ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੋਹਾਲੀ ਕੋਰਟ ਨੇ ਸੰਗਤ ਸਿੰਘ ਗਿਲਜੀਆਂ ਦੀ ਜ਼ਮਾਨਤ ਅਰਜ਼ੀ ਨੂੰ ਡਿਸਮਿਸ ਕਰ ਦਿੱਤਾ ਸੀ।
ਵਿਜੀਲੈਂਸ ਸੂਤਰਾਂ ਦੀ ਮੰਨੀਏ ਤਾਂ ਜੰਗਲਾਤ ਵਿਭਾਗ ‘ਚ ਹੋਈ ਧਾਂਦਲੀ ਅਤੇ ਰਿਸ਼ਵਤ ਕਾਂਡ ‘ਚ ਸਿਰਫ ਗਿਲਜੀਆ ਦਾ ਹੀ ਭਤੀਜਾ ਹੀ ਸਾਰਾ ਕੰਮ ਦੇਖਦਾ ਸੀ, ਕਰੋੜਾਂ ਦੀ ਰਿਸ਼ਵਤ ਦੇ ਮਾਮਲੇ ‘ਚ ਵਿਜੀਲੈਂਸ ਕੋਲ ਪੁਖਤਾ ਸਬੂਤ ਹਨ।ਛੇਤੀ ਹੀ ਗਿਲਜੀਆ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।






