ਚੰਡੀਗੜ੍ਹ: Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੇ ਵਿਆਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਾਲੀ ਗੱਡੀ ਨੂੰ ਰੋਕ ਕੇ ਚੈਕਿੰਗ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ (SGPC) ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਵੀਰਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਮੈਬਰਾਂ ਦਾ ਵਫ਼ਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਿਆ।







