ਜਿਲ੍ਹਾ ਗੁਰਦਾਸਪੁਰ ਦੇ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸਾਬਕਾ ਵਿਧਾਇਕ ਨਿਰਮਲ ਸਿੰਘ ਕਾਹਲੋਂ ਦਾ ਦਿਹਾਂਤ ਹੋ ਗਿਆ ਹੈ। ਨਿਰਮਲ ਸਿੰਘ ਕਾਹਲੋਂ ਪੰਜਾਬ ਵਿਧਾਨ ਸਭਾ ਵਿਚ ਸਪੀਕਰ ਵੀ ਰਹੇ ਹਨ।
ਨਿਰਮਲ ਸਿੰਘ ਕਾਹਲੋਂ ਆਪਣੇ ਪਰਿਵਾਰ ਨਾਲ ਅੰਮ੍ਰਿਤਸਰ ਰਹਿ ਰਹੇ ਸਨ।
ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ, ਜਿਸ ਕਰਕੇ ਉਨ੍ਹਾਂ ਨੂੰ ਐਸਕਾਰਟ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ।






