ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬੀਬਾ ਹਰਿਸਮਰਤ ਕੌਰ ਬਾਦਲ ਸਣੇ ਅਕਾਲੀ ਆਗੂ ਹੱਥਾਂ ਵਿਚ ਤਖਤੀਆਂ ਫੜੀ ਨਜ਼ਰ ਆਏ। ਇਸ ਦੌਰਾਨ ਕੋਲੋਂ ਲੰਘ ਰਹੇ ਕੇਂਦਰੀ ਮੰਤਰੀਆਂ ਨੂੰ ਸਿੰਘਾਂ ਦੀ ਇਹ ਮੰਗ ਪੂਰੀ ਕਰਨ ਦੀ ਅਪੀਲ ਕੀਤੀ ਗਈ।
ਦੂਜੇ ਪਾਸੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਉਤੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਇਹ ਲੜਾਈ ਬੰਦੀ ਸਿੰਘਾਂ ਦੀ ਰਿਹਾਈ ਲਈ ਨਹੀਂ ਹੈ, ਸਗੋਂ ਅਕਾਲੀ ਦਲ ਦੇ ਵਜੂਦ ਦੀ ਹੈ। ਸਿਰਸਾ ਨੇ ਕਿਹਾ ਕਿ ਮੈਂ ਹਰਸਿਮਰਤ ਬਾਦਲ ਅਤੇ ਸੁਖਬੀਰ ਬਾਦਲ ਤੋਂ ਪੁੱਛਣਾ ਚਾਹੁੰਦਾ ਹਾਂ ਕਿ ਜਦੋਂ ਹਰਸਿਮਰਤ ਕੌਰ ਬਾਦਲ 2019 ਵਿੱਚ ਕੈਬਨਿਟ ਵਿੱਚ ਮੰਤਰੀ ਸੀ, ਫਿਰ ਉਨ੍ਹਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦਾ ਚੇਤਾ ਕਿਉਂ ਨਹੀਂ ਆਇਆ। ਹੁਣ ਜਦੋਂ ਅਕਾਲੀ ਦਲ ਵੱਲੋਂ ਕਿਹਾ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਉਠ ਰਹੀ ਹੈ ਤਾਂ ਤੁਹਾਨੂੰ ਬੰਦੀ ਸਿੰਘ ਯਾਦ ਆ ਗਏ। , ਅੱਜ ਅਮਿਤ ਸ਼ਾਹ ਨੇ ਰਾਜਨਾਥ ਸਿੰਘ ਨੂੰ ਰੋਕ ਕੇ, ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਉਠਾ ਰਹੇ ਹਨ।
ਜ਼ਿਕਰਯੋਗ ਹੈ ਕਿ ਅਕਾਲੀ ਦਲ ਨੇ ਅੱਜ ਕਿਹਾ ਸੀ ਕਿ ਸ਼੍ਰੋਮਣੀ ਅਕਾਲੀ ਕੋਈ ਆਮ ਪਾਰਟੀ ਨਹੀਂ ਹੈ। ਅਸੀਂ ਕੌਮ ਲਈ ਲੜਦੇ ਹਾਂ, ਸਰਕਾਰ ਵਾਸਤੇ ਨਹੀਂ। ਸੱਜਣ ਕੁਮਾਰ ਨੂੰ ਅਕਾਲੀ ਦਲ ਨੇ ਅੰਦਰ ਕਰਵਾਇਆ ਹੈ। ਅਕਾਲੀ ਆਗੂਆਂ ਨੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਸਿੰਘਾਂ ਦੀ ਰਿਹਾਈ ਲਈ ਆਖਿਆ। ਹਰਸਿਮਰਤ ਕੌਰ ਬਾਦਲ ਨੇ ਨਿਤਿਨ ਗਡਕਰੀ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਹੁਣ ਰਾਜੀਵ ਗਾਂਧੀ ਦੇ ਕਾਤਲ ਰਿਹਾਅ ਹੋ ਗਏ ਹਨ, ਹੁਣ ਬੰਦੀ ਸਿੰਘਾਂ ਨੂੰ ਰਿਹਾਅ ਕਰੋ।






