ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਟਿਊਬਵੈਲਾਂ ਦਾ ਲੋਡ ਵਧਾਉਣ ਲਈ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਸਰਕਾਰ ਨੇ ਲੋਡ ਵਧਾਉਣ ਲਈ ਦਿੱਤੀ ਰਾਹਤ ਦੀ ਵਧਾਈ ਮਿਆਦ ਵਧਾ ਦਿੱਤੀ ਹੈ। ਹੁਣ ਕਿਸਾਨ 15 ਸਤੰਬਰ ਤੱਕ ਸਕੀਮ ਦਾ ਲਾਹਾ ਲੈ ਸਕਦੇ ਹਨ। ਦੱਸ ਦਈਏ ਕਿ ਮੁੱਖ ਮੰਤਰੀ ਨੇ ਲੋਡ ਵਧਾਉਣ ਲਈ ਫ਼ੀਸ ‘ਚ ਕਟੌਤੀ ਕੀਤੀ ਸੀ ਤੇ
ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ ₹123 ਕਰੋੜ ਦੀ ਬੱਚਤ ਹੋਈ..
ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ..ਕਿਸਾਨਾਂ ਨੂੰ ਅਪੀਲ..ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ..
— Bhagwant Mann (@BhagwantMann) July 23, 2022
ਭਗਵੰਤ ਮਾਨ ਨੇ ਇਹ ਜਾਣਕਾਰੀ ਇਕ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ-”ਟਿਊਬਵੈੱਲਾਂ ਦਾ ਲੋਡ ਵਧਾਉਣ ਦੇ ਖ਼ਰਚੇ ‘ਚ ਕਟੌਤੀ ਤੋਂ ਬਾਅਦ ਦੱਸਦੇ ਹੋਏ ਖ਼ੁਸ਼ੀ ਹੋ ਰਹੀ ਹੈ ਕਿ ਹੁਣ ਤੱਕ 1.28 ਲੱਖ ਕਿਸਾਨਾਂ ਨੇ ਲੋਡ ਵਧਾਇਆ ਅਤੇ ਉਨ੍ਹਾਂ ਨੂੰ ₹123 ਕਰੋੜ ਦੀ ਬੱਚਤ ਹੋਈ.. ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ 15 ਸਤੰਬਰ ਤੱਕ ਵਧਾਈ ਗਈ ਹੈ..ਕਿਸਾਨਾਂ ਨੂੰ ਅਪੀਲ..ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲਵੋ..






