Mohalla Clinic: ਪੰਜਾਬ (Punjab News) ਵਿੱਚ 75 ‘ਆਮ ਆਦਮੀ ਕਲੀਨਿਕ’ (Aam Aadmi Clinic ) ਸਥਾਪਤ ਕਰਨ ਦੀ ਪ੍ਰਕਿਰਿਆ ਪੂਰੇ ਜ਼ੋਰਾਂ ’ਤੇ ਚੱਲ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਇੱਕ ਆਮ ਆਦਮੀ ਦੇ ਕਲੀਨਿਕ ਦੀ ਹਾਲਤ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਕਲੀਨਿਕਾਂ ਵਿੱਚ ਸੇਵਾਵਾਂ ਦੇਣ ਲਈ 2140 ਡਾਕਟਰਾਂ ਦੀਆਂ ਅਰਜ਼ੀਆਂ ਆਈਆਂ ਹਨ।
ਸਟਾਫ਼ ਚਾਰ ਤੋਂ ਪੰਜ ਆਦਮੀਆਂ ਦਾ ਹੋਵੇਗਾ
ਪਹਿਲੇ ਪੜਾਅ ਵਿੱਚ ਅਜਿਹੇ 75 ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ, ਜੋ ਕਿ 15 ਅਗਸਤ ਨੂੰ 75ਵੇਂ ਆਜ਼ਾਦੀ ਦਿਵਸ ਮੌਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਹ ਕਲੀਨਿਕ ਸੂਬੇ ਭਰ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਮੁਫਤ ਪ੍ਰਦਾਨ ਕਰਨਗੇ। ਆਮ ਆਦਮੀ ਕਲੀਨਿਕ ਵਿੱਚ ਮਰੀਜ਼ਾਂ ਦਾ ਇਲਾਜ ਕਰਨ ਅਤੇ ਬਿਮਾਰੀਆਂ ਦੀ ਜਾਂਚ ਕਰਨ ਲਈ ਐਮਬੀਬੀਐਸ ਡਾਕਟਰ, ਫਾਰਮਾਸਿਸਟ, ਨਰਸਾਂ ਸਮੇਤ 4-5 ਸਟਾਫ਼ ਹੋਵੇਗਾ। ਇਨ੍ਹਾਂ ਕਲੀਨਿਕਾਂ ਵਿੱਚ ਲੋਕਾਂ ਨੂੰ ਲਗਭਗ 100 ਤਰ੍ਹਾਂ ਦੇ ਟੈਸਟਾਂ ਵਾਲੇ 41 ਪੈਕੇਜ ਮੁਫ਼ਤ ਦਿੱਤੇ ਜਾਣਗੇ।

ਮੁੱਖ ਮੰਤਰੀ ਮਾਨ ਇੱਕ ਕਲੀਨਿਕ ‘ਚ।
ਹਸਪਤਾਲਾਂ ਦਾ ਬੋਝ ਘਟੇਗਾ
ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਇਨ੍ਹਾਂ ਕਲੀਨਿਕਾਂ ਦੀ ਸਥਾਪਨਾ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਆਪਣਾ ਇੱਕ ਹੋਰ ਵੱਡਾ ਚੋਣ ਵਾਅਦਾ ਪੂਰਾ ਕਰੇਗੀ। ਸੂਬਾ ਸਰਕਾਰ ਦਾ ਦਾਅਵਾ ਹੈ ਕਿ ਆਮ ਆਦਮੀ ਕਲੀਨਿਕ ਪੰਜਾਬ ਦੀ ਸਿਹਤ ਪ੍ਰਣਾਲੀ ਦੇ ਬੁਨਿਆਦੀ ਢਾਂਚੇ ਵਿੱਚ ਜ਼ਬਰਦਸਤ ਸੁਧਾਰ ਲਿਆਏਗਾ। ਸੀਐਮ ਭਗਵੰਤ ਮਾਨ ਨੇ ਉਮੀਦ ਜਤਾਈ ਹੈ ਕਿ ਇਨ੍ਹਾਂ ਕਲੀਨਿਕਾਂ ਵਿੱਚ 90 ਫੀਸਦੀ ਮਰੀਜ਼ਾਂ ਦਾ ਇਲਾਜ ਹੋਵੇਗਾ, ਜਿਸ ਨਾਲ ਹਸਪਤਾਲਾਂ ‘ਤੇ ਬੋਝ ਘਟੇਗਾ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਇਹ ਕ੍ਰਾਂਤੀਕਾਰੀ ਕਦਮ ਸੂਬੇ ਵਿੱਚ ਸਿਹਤ ਸੰਭਾਲ ਦੇ ਬੁਨਿਆਦੀ ਢਾਂਚੇ ਵਿੱਚ ਪੂਰੀ ਤਰ੍ਹਾਂ ਸੁਧਾਰ ਕਰੇਗਾ।

ਇੱਕ ਕਲੀਨਿਕ ਦੀ ਤਿਆਰੀ ਵੇਖ ਮੁੱਖ ਮੰਤਰੀ ਮਾਨ।
ਆਨਲਾਈਨ ਮੁਲਾਕਾਤ ਦੀ ਸਹੂਲਤ
ਉਨ੍ਹਾਂ ਕਿਹਾ ਕਿ ਇਹ ਸਾਰੇ 75 ਆਮ ਆਦਮੀ ਕਲੀਨਿਕ ਵੀ ਇਸੇ ਤਰਜ਼ ‘ਤੇ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਡਾਕਟਰਾਂ ਦਾ ਕਮਰਾ, ਰਿਸੈਪਸ਼ਨ.ਕਮ.ਵੇਟਿੰਗ ਏਰੀਆ, ਫਾਰਮੇਸੀ ਦੇ ਨਾਲ-ਨਾਲ ਸਟਾਫ਼ ਅਤੇ ਮਰੀਜ਼ਾਂ ਲਈ ਵੱਖਰੇ ਪਖਾਨੇ ਵਰਗੀਆਂ ਬੁਨਿਆਦੀ ਸਹੂਲਤਾਂ ਹੋਣਗੀਆਂ। ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਲਈ ਆਨਲਾਈਨ ਅਪਾਇੰਟਮੈਂਟ ਦੀ ਸਹੂਲਤ ਵੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫਤ ਦਵਾਈਆਂ ਅਤੇ ਟੈਸਟਿੰਗ ਸਹੂਲਤਾਂ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸਿਰਫ਼ ਗੰਭੀਰ ਬਿਮਾਰੀਆਂ ਵਾਲੇ ਮਰੀਜ਼ਾਂ ਨੂੰ ਹੀ ਵੱਡੇ ਹਸਪਤਾਲਾਂ ਵਿੱਚ ਰੈਫ਼ਰ ਕੀਤਾ ਜਾਵੇਗਾ। ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਅਗਲੇ 5 ਸਾਲਾਂ ਵਿੱਚ ਸੂਬੇ ਵਿੱਚ 16 ਨਵੇਂ ਮੈਡੀਕਲ ਕਾਲਜ ਵੀ ਸਥਾਪਿਤ ਕੀਤੇ ਜਾਣਗੇ।






