ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੰਬੀਹਾ ਗੈਂਗ ਦੇ ਗੈਂਗਸਟਰ ਹੈਪੀ ਭੁੱਲਰ ਨੂੰ ਗ੍ਰਿਫਤਾਰ ਕੀਤਾ ਹੈ। ਉਹ ਕਾਫ਼ੀ ਸਮੇਂ ਤੋਂ ਭਗੌੜਾ ਸੀ। ਏਜੀਟੀਐਫ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਪਰ ਇਹ ਨਹੀਂ ਦੱਸਿਆ ਕਿ ਉਸ ਨੂੰ ਕਿੱਥੋਂ ਗ੍ਰਿਫਤਾਰ ਕੀਤਾ ਗਿਆ। ਹੈਪੀ ਕਤਲ ਤੇ ਫਿਰੌਤੀ ਦੇ ਮਾਮਲੇ ਵਿਚ ਲੋੜੀਂਦਾ ਸੀ।
ਬੰਬੀਹਾ ਗੈਂਗ ਨੇ ਪਹਿਲਾਂ ਐੱਫਬੀ ਪੋਸਟ ਵਿੱਚ ਦਾਅਵਾ ਕੀਤਾ ਸੀ ਕਿ ਪੁਲਿਸ ਨੇ ਦੋ ਦਿਨ ਪਹਿਲਾਂ ਹੈਪੀ ਨੂੰ ਚੁੱਕਿਆ ਸੀ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗ ਵਾਰ ਮੁੜ ਸ਼ੁਰੂ ਹੋਣ ਦੇ ਡਰ ਦੇ ਕਾਰਨ ਪੰਜਾਬ ਪੁਲਿਸ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ।
ਉਧਰ, ਉਸ ਦੇ ਸਾਥੀਆਂ ਨੂੰ ਡਰ ਹੈ ਕਿ ਕਿਤੇ ਪੁਲਿਸ ਹੈਪੀ ਭੁੱਲਰ ਦਾ ਐਂਨਕਾਊਂਟਰ ਹੀ ਨਾ ਕਰ ਦੇਵੇ। ਉਨ੍ਹਾਂ ਨੇ ਇਕ ਪੋਸਟ ਵਿਚ ਦੱਸਿਆ ਕਿ ਉਨ੍ਹਾਂ ਦੇ ਸਾਥੀ ਨੂੰ ਚੁੱਕ ਲਿਆ ਤੇ ਪੁਲਿਸ ਉਸ ਦਾ ਐਂਨਕਾਊਂਟਰ ਕਰ ਸਕਦੀ ਹੈ।






