ਪਾਕਿਸਤਾਨ ਤੋਂ ਇੱਕ ਦਰਦਨਾਕ ਸੜਕ ਹਾਦਸੇ ਦੀ ਖਬਰ ਹੈ। ਪਾਕਿਸਤਾਨੀ ਅਖਬਾਰ ਡਾਨ ਦੀ ਵੈੱਬਸਾਈਟ ਮੁਤਾਬਕ ਇਸ ਸੜਕ ਹਾਦਸੇ ‘ਚ 20 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 6 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਤੇਲ ਨਾਲ ਭਰੇ ਟੈਂਕਰ ਨਾਲ ਟਕਰਾ ਗਈ। ਟੱਕਰ ਹੁੰਦੇ ਹੀ ਟੈਂਕਰ ਅਤੇ ਬੱਸ ਨੂੰ ਅੱਗ ਲੱਗ ਗਈ। ਇਹ ਹਾਦਸਾ ਸਵੇਰੇ ਮੁਲਤਾਨ-ਸੁੱਕਰ ਮੋਟਰਵੇਅ ‘ਤੇ ਵਾਪਰਿਆ। ਘਟਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਇਆ ਪਰ ਹਾਦਸੇ ‘ਚ 20 ਲੋਕਾਂ ਦੀ ਜਾਨ ਬਚਾਉਣ ‘ਚ ਅਸਫਲ ਰਹੀ।
ਮੁਲਤਾਨ ਦੇ ਡਿਪਟੀ ਕਮਿਸ਼ਨਰ ਤਾਹਿਰ ਵਾਤੂ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲਾਹੌਰ ਤੋਂ ਕਰਾਚੀ ਜਾ ਰਹੀ ਬੱਸ ਜਲਾਲਪੁਰ ਪੀਰਵਾਲਾ ਨੇੜੇ ਤੇਲ ਟੈਂਕਰ ਨਾਲ ਟਕਰਾ ਗਈ, ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰ ਗਿਆ। ਟੱਕਰ ਤੋਂ ਬਾਅਦ ਟੈਂਕਰ ‘ਚ ਅੱਗ ਲੱਗ ਗਈ, ਜਿਸ ‘ਚ 20 ਲੋਕਾਂ ਦੀ ਮੌਤ ਹੋ ਗਈ। ਮੁਲਤਾਨ ਦੇ ਕਮਿਸ਼ਨਰ ਆਮਿਰ ਖੱਟਕ ਨੇ ਇਸ ਘਟਨਾ ਦੀ ਪੁਸ਼ਟੀ ਕੀਤੀ ਹੈ।
ਮੁਲਤਾਨ ਪੁਲਿਸ ਨੇ ਟਵਿਟਰ ‘ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਚਾਰ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਫੋਟੋ ਵਿੱਚ ਟੈਂਕਰ ਨੂੰ ਅੱਗ ਵਿੱਚ ਬੁਰੀ ਤਰ੍ਹਾਂ ਨੁਕਸਾਨਿਆ ਹੋਇਆ ਦਿਖਾਇਆ ਗਿਆ ਹੈ। ਡਾਨ ਨਿਊਜ਼ ਮੁਤਾਬਕ ਟੈਂਕਰ ਹਜ਼ਾਰਾਂ ਲੀਟਰ ਤੇਲ ਨਾਲ ਭਰਿਆ ਹੋਇਆ ਸੀ। ਸਥਾਨਕ ਪੁਲਿਸ ਨੇ ਕਿਹਾ ਕਿ ਬੱਸ ਦੇ ਡਰਾਈਵਰ ਨੂੰ ਸਵੇਰੇ ਨੀਂਦ ਆ ਗਈ ਹੋਣੀ, ਜਿਸ ਕਾਰਨ ਇਹ ਹਾਦਸਾ ਵਾਪਰਿਆ।





