ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਆਲ ਇੰਡੀਆ ਕਿਸਾਨ ਫੈੱਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ।
ਇਸ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਨੂੰ ਅੱਗੇ ਵਧਾਉਣ ਲਈ ਸਤੰਬਰ ਤੇ ਅਕਤੂਬਰ ਮਹੀਨੇ ਵਿੱਚ ਲੋਕਾਂ ਨੂੰ ਲਾਮਬੰਦ ਕਰਨ ਲਈ ਛੇ ਜ਼ੋਨਲ ਕਾਨਫਰੰਸਾਂ ਕਰਨ ਦਾ ਐਲਾਨ ਕੀਤਾ ਗਿਆ।
ਕਿਸਾਨ ਆਗੂਆਂ ਨੇ ਦੱਸਿਆ ਕਿ 15 ਸਤੰਬਰ ਨੂੰ ਅੰਮ੍ਰਿਤਸਰ ਦੇ ਮਹਿਤਾ ਚੌਕ ਵਿੱਚ, 20 ਨੂੰ ਫਤਹਿਗੜ੍ਹ ਸਾਹਿਬ ਵਿੱਚ, 30 ਨੂੰ ਫਗਵਾੜਾ ਵਿੱਚ, 5 ਅਕਤੂਬਰ ਨੂੰ ਨਾਭਾ, 10 ਨੂੰ ਬਠਿੰਡਾ ਤੇ 15 ਨੂੰ ਤਲਵੰਡੀ ਭਾਈ ਵਿੱਚ ਕਾਨਫਰੰਸਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਲਈ ਸੰਘਰਸ਼ ਜਾਰੀ ਰਹੇਗਾ।






