ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਹੁਣ ਤੱਕ ਵੱਡੇ ਅਫਸਰਾਂ ਸਣੇ 210 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿਚ 25 ਵੱਡੇ ਅਫਸਰ ਸਣੇ 135 ਅਧਿਕਾਰੀ ਤੇ 80 ਹੋਰ ਸ਼ਾਮਲ ਹਨ। ਉਨ੍ਹਾਂ ਨੇ ਟਵੀਟ ਕਰਕੇ ਇਹ ਦਾਅਵਾ ਕੀਤਾ।
ਸਰਕਾਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੇ ਸੱਤਾ ਵਿੱਚ ਆਉਣ ਦੇ ਪੰਜ ਮਹੀਨਿਆਂ ਵਿੱਚ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ 210 ਤੋਂ ਵੱਧ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ 25 ਗਜ਼ਟਿਡ ਅਫਸਰਾਂ ਸਮੇਤ 135 ਸਰਕਾਰੀ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਗ੍ਰਿਫਤਾਰ ਕੀਤੇ ਗਏ ਲੋਕਾਂ ਵਿੱਚ ‘ਆਪ’ ਅਤੇ ਪਿਛਲੀ ਕਾਂਗਰਸ ਸਰਕਾਰ ਦੇ ਪ੍ਰਮੁੱਖ ਮੰਤਰੀ ਵੀ ਸ਼ਾਮਿਲ ਹਨ। ਇਕ IAS ਅਤੇ IFS ਅਧਿਕਾਰੀ ਤੋਂ ਇਲਾਵਾ 50 ਤੋਂ ਵੱਧ ਪੁਲਿਸ ਅਧਿਕਾਰੀ ਵੀ ਸ਼ਾਮਲ ਹਨ। ‘ਆਪ’ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮ ‘ਚ ਬਰਖਾਸਤ ਕਰਨ ਬਾਅਦ ਕੀਤਾ।
ਭ੍ਰਿਸ਼ਟਾਚਾਰ ਦੇ ਇਕ ਮਾਮਲੇ ‘ਚ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ, 2008 ਬੈਚ ਦੇ ਆਈ.ਏ.ਐੱਸ. ਅਧਿਕਾਰੀ ਸੰਜੇ ਪੋਪਲੀ ਨੂੰ ਗ੍ਰਿਫਤਾਰ ਕਰਨ ਸਮੇਤ ਵੱਡੇ ਅਫਸਰਾਂ ‘ਤੇ ਵੀ ਸ਼ਿਕੰਜਾ ਕੱਸਿਆ ਹੈ। ਜੁਲਾਈ ਮਹੀਨੇ ਵਿੱਚ ਅੱਠ ਸਰਕਾਰੀ ਮੁਲਾਜ਼ਮਾਂ ਨੂੰ ਪੰਜ ਵੱਖ-ਵੱਖ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮਾਂ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਦੋ ਮੁਲਾਜ਼ਮ ਅਤੇ ਲੁਧਿਆਣਾ ਇੰਪਰੂਵਮੈਂਟ ਟਰੱਸਟ ਦੇ ਤਿੰਨ ਮੁਲਾਜ਼ਮ ਸ਼ਾਮਲ ਹਨ। ਬਿਊਰੋ ਨੇ 14 ਅਪਰਾਧਿਕ ਮਾਮਲੇ ਦਰਜ ਕੀਤੇ ਸਨ ਜਿਨ੍ਹਾਂ ਵਿਚ 20 ਮੁਲਜ਼ਮ ਭ੍ਰਿਸ਼ਟਾਚਾਰ ਵਿਚ ਸ਼ਾਮਲ ਸਨ। ਇਨ੍ਹਾਂ ਅਪਰਾਧਿਕ ਮਾਮਲਿਆਂ ਵਿੱਚ, ਚਾਰ ਪੁਲਿਸ ਮੁਲਾਜ਼ਮਾਂ, ਦੋ ਮਾਲ ਅਧਿਕਾਰੀਆਂ ਅਤੇ ਲੁਧਿਆਣਾ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਣੀਅਮ ਸਮੇਤ ਇੰਪਰੂਵਮੈਂਟ ਟਰੱਸਟ ਲੁਧਿਆਣਾ ਦੇ ਛੇ ਕਰਮਚਾਰੀਆਂ ਵਿਰੁੱਧ ਵਿਜੀਲੈਂਸ ਬਿਊਰੋ ਨੇ ਅਗਲੇਰੀ ਜਾਂਚ ਲਈ ਕੇਸ ਦਰਜ ਕੀਤਾ ਹੈ। ਸੁਬਰਾਮਨੀਅਮ ਦੀ ਪਛਾਣ ਇਕ ਅਧਿਕਾਰੀ ਵਜੋਂ ਹੋਈ ਹੈ, ਜਿਸ ਦੀ ਨਿਗਰਾਨੀ ਹੇਠ ਇਹ ਘੁਟਾਲਾ ਹੋਇਆ।
ਵਿਜੀਲੈਂਸ ਬਿਊਰੋ ਨੇ 80 ਦੇ ਕਰੀਬ ਨਿੱਜੀ ਵਿਅਕਤੀਆਂ ਨੂੰ ਵੀ ਕਾਬੂ ਕੀਤਾ ਹੈ। ਵਾਹਨਾਂ ਦੇ ਫਰਜ਼ੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰ ਅਲਾਟ ਕਰਨ ਦੇ ਘੁਟਾਲੇ ‘ਚ ਸ਼ੁੱਕਰਵਾਰ ਨੂੰ ਸਾਬਕਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਖਿਲਾਫ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਾਲ 23 ਮਾਰਚ ਨੂੰ ਇਸ ਦੀ ਸ਼ੁਰੂਆਤ ਤੋਂ ਲੈ ਕੇ ਇਕੱਲੇ ਹੈਲਪਲਾਈਨ ‘ਤੇ ਸ਼ਿਕਾਇਤਾਂ ਕਾਰਨ 61 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ 40 ਐਫਆਈਆਰ ਦਰਜ ਕੀਤੀਆਂ ਗਈਆਂ।






