ਲੁਧਿਆਣਾ- ਟੈਂਡਰ ਘੁਟਾਲੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਕੋਰਟ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਅੱਜ ਚਾਰ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਆਸ਼ੂ ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਡਿਊਟੀ ਮੈਜਿਸਟਰੇਟ ਆਰਤੀ ਸ਼ਰਮਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਭਾਰਤ ਭੂਸ਼ਣ ਆਸ਼ੂ ਨੂੰ ਸੋਮਵਾਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੱਸ ਦਈਏ ਕਿ ਬੀਤੇ ਸੋਮਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਲੁਧਿਆਣਾ ਦੀ ਦਾਣਾ ਮੰਡੀ ਵਿੱਚ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੇ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਜੂਨ ਵਿੱਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ।






