ਲੁਧਿਆਣਾ- ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘਪਲੇ ‘ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਲੁਧਿਆਣਾ ਕੋਰਟ ਵਿੱਚ ਪੇਸ਼ ਕੀਤਾ ਗਿਆ।ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਵਾਰ ਰਿਮਾਂਡ ’ਤੇ ਵਿਜੀਲੈਂਸ ਪੁਲੀਸ ਕੋਲ ਭੇਜਿਆ ਸੀ।
ਇਸ ਤੋਂ ਪਹਿਲਾਂ ਅਦਾਲਤ ਨੇ ਆਸ਼ੂ ਨੂੰ 27 ਅਗਸਤ ਤੱਕ ਵਿਜੀਲੈਂਸ ਬਿਊਰੋ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਸਾਬਕਾ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਨੂੰ ਪੰਜਾਬ ਵਿਜੀਲੈਂਸ ਬਿਊਰੋ ਨੇ 22 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਉਹ ਪਿਛਲੀ ਕਾਂਗਰਸ ਸਰਕਾਰ ਵਿੱਚ ਮੰਤਰੀ ਸਨ। ਕਾਂਗਰਸ ਦੇ ਕਾਰਜਕਾਰੀ ਸੂਬਾ ਪ੍ਰਧਾਨ ਆਸ਼ੂ ‘ਤੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਵਾਹਨਾਂ ਦੇ ਜਾਅਲੀ ਰਜਿਸਟ੍ਰੇਸ਼ਨ ਨੰਬਰਾਂ ‘ਤੇ ਟਰਾਂਸਪੋਰਟੇਸ਼ਨ ਟੈਂਡਰਾਂ ਦੀ ਅਲਾਟਮੈਂਟ ਨਾਲ ਜੁੜੇ ਘੁਟਾਲੇ ‘ਚ ਸ਼ਾਮਲ ਹੋਣ ਦਾ ਦੋਸ਼ ਹੈ।






