ਸ੍ਰੀ ਮੁਕਤਸਰ ਸਾਹਿਬ ਕੋਰਟ ਕੰਪਲੈਕਸ ਦੇ ਬਖਸ਼ੀਖਾਨੇ ‘ਚ ਗੋਲ਼ੀ ਚੱਲਣ ਨਾਲ ਏ.ਐੱਸ.ਆਈ. ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮੁਕਤਸਰ ਪੁਲਸ ਲਾਈਨ ਵਿਚ ਹਾਜ਼ਰ ਏ.ਐੱਸ.ਆਈ. ਕੁਲਵਿੰਦਰ ਸਿੰਘ ਕੈਦੀਆਂ ਦੀ ਪੇਸ਼ੀ ਲਈ ਉਨ੍ਹਾਂ ਨੂੰ ਮਾਣਯੋਗ ਅਦਾਲਤ ਵਿਚ ਲੈ ਕੇ ਆਏ ਸਨ। ਜਿੱਥੇ ਗੋਲੀ ਲੱਗਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਸੰਬੰਧੀ ਪਤਾ ਲੱਗਣ ‘ਤੇ ਐੱਸ.ਪੀ ਕੁਲਵੰਤ ਰਾਏ, ਡੀ.ਐੱਸ.ਪੀ. ਜਗਦੀਸ਼ ਕੁਮਾਰ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ।
ਗੱਲਬਾਤ ਕਰਦਿਆਂ ਡੀ.ਐੱਸ.ਪੀ. ਜਗਦੀਸ਼ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਏ.ਐੱਸ.ਆਈ. ਕੁਲਵਿੰਦਰ ਸਿੰਘ ਪੁਲਿਸ ਲਾਈਨ ‘ਚ ਡਿਊਟੀ ‘ਤੇ ਸੀ। ਅੱਜ ਸਵੇਰੇ ਉਹ ਕੈਦੀਆਂ ਨੂੰ ਪੇਸ਼ੀ ਭੁਗਤਣ ਲਈ ਮਾਣਯੋਗ ਅਦਾਲਤ ‘ਚ ਲੈ ਕੇ ਆਏ ਸਨ। ਇਸ ਦੌਰਾਨ ਉਸ ਦੇ ਸਾਥੀ ਮੁਲਾਜ਼ਮ ਕਾਗਜ਼ੀ ਕਾਰਵਾਈ ਕਰ ਰਹੀ ਸੀ। ਜਿਸ ਤੋਂ ਬਾਅਦ ਅਚਾਨਕ ਏ.ਐੱਸ.ਆਈ. ਦੀ ਸਰਵਿਸ ਕਰਾਬਾਈਨ ‘ਚੋਂ ਗੋਲੀ ਚੱਲ ਗਈ ਅਤੇ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।






