Gurudwara Shri Hemkund Sahib: ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਉਪ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਵੱਲੋਂ ਦੱਸਿਆ ਗਿਆ ਕਿ ਸ੍ਰੀ ਹੇਮਕੁੰਟ ਸਾਹਿਬ ਦੇ ਸ਼ਰਧਾਲੂਆਂ ਲਈ ਖਾਸ ਜਾਣਕਾਰੀ ਸ਼ੇਅਰ ਕੀਤੀ ਗਈ ਹੈ। ਉਨ੍ਹਾਂ ਵੱਲੋਂ ਸ਼ਰਧਾਲੂਆਂ ਨੂੰ ਜਲਦ ਹੀ ਦਰਸ਼ਨ ਕਰਨ ਲਈ ਕਿਹਾ ਗਿਆ ਹੈ ਕਿਉਂਕਿ ਉਸ ਤੋਂ ਬਾਅਦ ਹੇਮਕੁੰਟ ਸਾਹਿਬ ਦੇ ਕਪਾਟ ਬੰਦ ਹੋ ਜਾਣਗੇ।
ਦਰਅਸਲ, ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ 10 ਅਕਤੂਬਰ ਨੂੰ ਦੁਪਹਿਰ 1 ਵਜੇ ਬੰਦ ਕਰ ਦਿੱਤੇ ਜਾਣਗੇ। ਦੱਸ ਦੇਈਏ ਕਿ ਯਾਤਰਾ 10 ਅਕਤੂਬਰ ਤੱਕ ਜਾਰੀ ਰਹੇਗੀ, ਇਸ ਲਈ ਯਾਤਰੀ ਦਰਸ਼ਨਾਂ ਲਈ ਆ ਸਕਦੇ ਹਨ। ਇਸ ਦੌਰਾਨ ਉਨ੍ਹਾਂ ਦੱਸਿਆ ਕੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ 22 ਮਈ 2022 ਤੋਂ ਸ਼ੁਰੂ ਹੋਈ ਸੀ। ਯਾਤਰਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਦੋ ਲੱਖ ਪੰਦਰਾਂ ਹਜ਼ਾਰ ਦੇ ਕਰੀਬ ਸੰਗਤਾਂ ਨੇ ਗੁਰਦੁਆਰਾ ਸਾਹਿਬ ਦੇ ਦਰਬਾਰ ‘ਚ ਹਾਜ਼ਰੀ ਭਰੀ ਹੈ। ਟਰੱਸਟ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਟਰੱਸਟ ਵੱਲੋਂ ਪੂਰਾ ਧਿਆਨ ਦਿੱਤਾ ਗਿਆ।
ਕਾਬਿਲੇਗੌਰ ਹੈ ਕਿ ਦੋ ਸਾਲਾਂ ਤੋਂ ਕਰੋਨਾ ਦੇ ਦੌਰ ਵਿੱਚ ਹੇਮਕੁੰਟ ਸਾਹਿਬ ਦੀ ਯਾਤਰਾ ਵੀ ਰੁਕ ਗਈ ਸੀ, ਪਰ ਇਸ ਸਾਲ ਹੇਮਕੁੰਟ ਸਾਹਿਬ ਦੀ ਯਾਤਰਾ ਪੂਰੀਆਂ ਤਿਆਰੀਆਂ ਨਾਲ ਸ਼ੁਰੂ ਕੀਤੀ ਗਈ। ਇਸ ਯਾਤਰਾ ਵਿੱਚ ਦੋ ਲੱਖ ਪੰਦਰਾਂ ਹਜ਼ਾਰ ਦੇ ਕਰੀਬ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੀਆਂ।





