ਫ਼ਰੀਦਕੋਟ ਦੀ ਜਰਮਨ ਕਲੋਨੀ ਦੇ ਇਕ ਗੁਰਦੁਆਰੇ ’ਚ ਦੋ ਧਿਰਾਂ ਵਿਚਾਲੇ ਹੋਈ ਲੜਾਈ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ।
ਸ਼੍ਰੋਮਣੀ ਕਮੇਟੀ ਨੇ ਵੀ ਘਟਨਾ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਜਿਹੀ ਘਟਨਾ ਨੂੰ ਮੰਦਭਾਗਾ ਆਖਦਿਆਂ ਕਿਹਾ ਕਿ ਗੁਰੂ ਘਰਾਂ ਵਿੱਚ ਆਪਸੀ ਮਸਲੇ ਮਿਲ ਬੈਠ ਕੇ ਹੱਲ ਕਰਨੇ ਚਾਹੀਦੇ ਹਨ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹਵਾਲੇ ਨਾਲ ਉਨ੍ਹਾਂ ਦੇ ਓਐੱਸਡੀ ਸਤਬੀਰ ਸਿੰਘ ਧਾਮੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਵਾਸਤੇ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ ਜੋ ਭਲਕੇ ਘਟਨਾ ਸਥਾਨ ’ਤੇ ਪੁੱਜੇਗੀ।
ਦੱਸ ਦਈਏ ਕਿ ਇਥੋਂ ਦੀ ਜਰਮਨ ਕਲੋਨੀ ਦੇ ਗੁਰਦੁਆਰੇ ਵਿੱਚ ਅੱਸੂ ਦੀ ਸੰਗਰਾਂਦ ਸਬੰਧੀ ਧਾਰਮਿਕ ਸਮਾਗਮ ਦੀ ਸਮਾਪਤੀ ਮਗਰੋਂ ਦੋ ਧੜਿਆਂ ਦਰਮਿਆਨ ਝੜਪ ਹੋ ਗਈ ਤੇ ਇਸ ਮੌਕੇ ਕਿਰਪਾਨਾਂ ਵੀ ਚੱਲੀਆਂ।






