ਪੰਜਾਬ ਵਿਚ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਖਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਆਖਿਆ ਕਿ ਫ਼ਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ। ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।
ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ-”1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਨ ਜਾ ਰਹੇ ਹਾਂ..ਮੰਡੀ ਬੋਰਡ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ..ਖ਼ਰੀਦ ਪ੍ਰਬੰਧਾਂ ਤੇ ਤਿਆਰੀਆਂ ਦਾ ਜਾਇਜ਼ਾ ਲਿਆ…
ਇਸ ਵਾਰ ਲਗਭਗ 191 ਲੱਖ ਮੀਟ੍ਰਿਕ ਟਨ ਝੋਨਾ ਆਉਣ ਦੀ ਸੰਭਾਵਨਾ ਹੈ।
ਫਸਲ ਦਾ ਇੱਕ-ਇੱਕ ਦਾਣਾ ਚੁੱਕਣ ਲਈ ਸਰਕਾਰ ਵਚਨਬੱਧ ਹੈ। ਅੰਨਦਾਤੇ ਨੂੰ ਮੰਡੀਆਂ ‘ਚ ਰੁਲਣ ਨਹੀਂ ਦੇਵਾਂਗੇ।”






