ਕੈਥਲ- ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਦੇਣ ਪਿਛੋਂ ਸਿੱਖ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ। ਅੱਜ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਨੂੰ ਲੈ ਕੇ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਹਰਿਆਣਾ ਦੇ ਕੈਥਲ ਵਿਖੇ ਗੁਦੁਆਰਾ ਵਿੱਚ ਕਮੇਟੀ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਵਿੱਚ ਬਲਜੀਤ ਸਿੰਘ ਦਾਦੂਵਾਲ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੀ ਪ੍ਰਧਾਨਗੀ ਤੋਂ ਹੱਟਾ ਕੇ ਜਗਜੀਤ ਸਿੰਘ ਝੀਂਡਾ ਨੂੰ ਐਚ.ਐਸ.ਜੀ.ਪੀ.ਸੀ. ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਮੀਟਿੰਗ ਕੈਥਲ ਸ਼ਹਿਰ ਤੇ ਗੁਰਦੁਆਰਾ ਨੀਮ ਸਾਹਿਬ ਵਿਖੇ ਹੋਈ, ਜਿਸ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 33 ਮੈਂਬਰਾਂ ਨੇ ਮੀਟਿੰਗ ਸਰਬ ਸੰਮਤੀ ਨਾਲ ਇਹ ਫੈਸਲਾ ਕੀਤਾ ਹੈ। ਇਸ ਮੀਟਿੰਗ ਵਿੱਚ 26 ਮੈਂਬਰ ਹਾਜ਼ਰ ਸਨ, ਜਦਕਿ 7 ਮੈਂਬਰਾਂ ਨੇ ਵੀਡੀਓ ਕਾਨਫਰਸਿੰਗ ਰਾਹੀਂ ਸ਼ਾਮਿਲ ਹੋਏ ਸਨ। ਇਸ ਮੌਕੇ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਜਗਦੀਸ਼ ਸਿੰਘ ਝੀਂਡਾ ਗੈਰ ਕਾਨੂੰਨੀ ਗੱਲਾਂ ਕਰ ਰਹੇ ਹਨ।






