ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਉਨ੍ਹਾਂ ਨੇ ਇਸ ਸਬੰਧੀ ਟਵੀਟ ਕੀਤਾ ਹੈ ਤੇ ਲਿਖਿਆ ਹੈ- ‘ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜੀ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ।
ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਅਰਦਾਸ ਕਰਦੇ ਹਾਂ।
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਕੁਝ ਦਿਨ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਹਨ।






