ਪੰਜਾਬ ਵਿਚ ਪਿਛਲੇ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਕਈ ਥਾਈਂ ਫਸਲਾਂ ਨਾ ਭਾਰੀ ਨੁੁਕਸਾਨ ਹੋਇਆ ਹੈ। ਇਸ ਦੌਰਾਨ ਸੂਬਾ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਆਪ ਸਰਕਾਰ ਦੇ ਇਸ ਫੈਸਲੇ ਦਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਹੋਏ ਕੈਪਟਨ ਨੇ ਲਿਖਿਆ ਹੈ- ਮੈਂ @AAPPunjab ਸਰਕਾਰ ਵੱਲੋਂ ਲਗਾਤਾਰ ਮੀਂਹ ਕਾਰਨ ਫਸਲਾਂ ਦੇ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੇ ਐਲਾਨ ਦਾ ਸੁਆਗਤ ਕਰਦਾ ਹਾਂ।
ਮੈਨੂੰ ਉਮੀਦ ਹੈ ਕਿ ਇਹ ਇੱਕ ਹੋਰ ਅਧੂਰਾ ਵਾਅਦਾ ਨਹੀਂ ਸਾਬਤ ਹੋਵੇਗਾ, ਜਿਵੇਂ ਕਿ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਅਤੇ ਮੂੰਗ ਲਈ 1000 ਰੁਪਏ ਪ੍ਰਤੀ ਏਕੜ ਤੱਕ ਦਾ ਘੱਟੋ-ਘੱਟ ਸਮਰਥਨ ਮੁੱਲ ਮੁਆਵਜ਼ਾ।






