ਅੰਮ੍ਰਿਤਸਰ- ਮੁੱਖ ਮੰਤਰੀ ਮਾਨ ਦੇ ਨਿਰਦੇਸ਼ਾਂ ਉਤੇ ਪੰਜਾਬ ਪੁਲਿਸ ਨੇ ਸੂਬੇ ਵਿੱਚ ਗੈਂਗਸਟਰਾਂ ਖਿਲਾਫ ਚਲਾਈ ਹੋਈ ਹੈ। ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਚਾਰ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਚਾਰੇ ਗੈਂਗਸਟਰ ਹੈਪੀ ਜੱਟ ਗਰੁੱਪ ਦੇ ਹਨ। ਪੁਲਿਸ ਨੇ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ।
ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਗੈਂਗਸਟਰ ਜ਼ਿਲ੍ਹੇ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ।






