ਪੰਜਾਬ ਵਿਧਾਨਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਗਰੀਬ ਲੋਕਾਂ ਨੂੰ ਦਿਤੀ ਜਾਣ ਵਾਲੀ ਕਣਕ ਦੀ ਘੱਟ ਪੈਕਿੰਗ ਦਾ ਮੁੱਦਾ ਚੁੱਕਿਆ ਹੈ ਉਨਾਂ੍ਹ ਨੇ ਟਵੀਟ ਕਰ ਕੇ ਲਿਖਿਐ ਕਿ, ਫਾਜ਼ਿਲਕਾ ਖੇਤਰ ਦੇ ਵਸਨੀਕਾਂ ਨੂੰ ਕਥਿਤ ਤੌਰ ‘ਤੇ ਘੱਟ ਵਜ਼ਨ ਵਾਲੀਆਂ ਕਣਕ ਦੀਆਂ ਬੋਰੀਆਂ ਮਿਲ ਰਹੀਆਂ ਹਨ, ਜਿਸ ਕਾਰਨ ਉਨ੍ਹਾਂ ਨੇ ਰੋਹ ਵਿੱਚ ਆ ਕੇ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇੱਥੋਂ ਤੱਕ ਕਿ ਮੈਂ ਇਹ ਜਾਣਨ ਲਈ ਉਤਸੁਕ ਹਾਂ ਕਿ ਭ੍ਰਿਸ਼ਟਾਚਾਰ ਦੀ ਇਹ ਵੱਡੀ ਕਾਰਵਾਈ ਕਿਸ ਚੈਨਲ ਰਾਹੀਂ ਹੋ ਰਹੀ ਹੈ…
ਤੁਹਾਨੰ ਦਸ ਦਈਏ ਕਿ ਇਹ ਖਬਰਾਂ ਆ ਰਹੀਆਂ ਹਨ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਨੂੰ ਜੋ ਕਣਕ ਦਿੱਤੀ ਜਾਂਦੀ ਹੈ ਉਸ ਵਿੱਚ ਧਾਂਦਲੀ ਕੀਤੀ ਜਾ ਰਹੀ ਹੈ । ਇਸ ਵਿੱਚ ਇਹ ਪਾਇਆ ਗਿਆ ਹੈ ਕਿ ਜੋ ਕਣਕ ਗਰੀਬ ਲੋਕਾਂ ਨੂੰ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦਿੱਤੀ ਜਾਂਦੀ ਹੈ ਉਹ ਜ਼ਰੂਰਤਮੰਦ ਲੋਕਾਂ ਨੂੰ ਘੱਟ ਦਿੱਤੀ ਜਾ ਰਹੀ ਹੈ। ਜਿਸ ਮੁੱਦੇ ਨੂੰ ਪੰਜਾਬ ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜ਼ੋਰ ਸ਼ੋਰ ਨਾਲ ਚੁੱਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੈਂ ਇਹ ਜਾਣਨ ਲਈ ਉਤਸੁਕ ਹਾਂ ਕਿ ਭ੍ਰਿਸ਼ਟਾਚਾਰ ਦੀ ਇਹ ਵੱਡੀ ਕਾਰਵਾਈ ਕਿਸ ਚੈਨਲ ਰਾਹੀਂ ਹੋ ਰਹੀ ਹੈ…ਤੁਹਾਨੂੰ ਦਸ ਦਈਏ ਕਿ ਅਕਸਰ ਹੀ ਇਹ ਦੇਖਣ ਵਿੱਚ ਆਉਂਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਕਣਕ ਘੱਟ ਤੋਲ ਕੇ ਦਿੱਤੀ ਜਾਂਦੀ ਹੈ ।ਜਿਸ ਕਾਰਨ ਇਨ੍ਹਾਂ ਗਰੀਬ ਲੋਕਾਂ ਨੂੰ ਨੁਕਸਾਨ ਚੁਕਾਉਣਾ ਪੈਂਦਾ ਹੈ।






