ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਮਾਨਸਾ ਦੀ ਅਦਾਲਤ ਵਿੱਚ ਪੇਸ਼ੀ ਹੋਈ। ਜਿਸ ਨੂੰ ਲੈ ਕੇ ਸਾਰੇ ਸ਼ਹਿਰ ਦੇ ਵਿੱਚ ਸੁਰੱਖਿਆ ਪ੍ਰਬੰਧ ਸਖਤ ਕੀਤੇ ਗਏ ਸਨ।ਦਰਅਸਲ ਮਾਨਸਾ ਤੋਂ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਮਾਜ਼ਹਾਨੀ ਦਾ ਮਾਮਲਾ ਦਰਜ਼ ਕਰਵਾਇਆ ਸੀ ਜਿਸ ਨੂੰ ਲੈ ਕੇ ਅੱਜ ਉਨ੍ਹਾਂ ਦੀ ਕੋਟਰ ਵਿੱਚ ਪੇਸ਼ੀ ਸੀ ।ਮੁੱਖ ਮੰਤਰੀ ਭਗਵੰਤ ਮਾਨ ਦੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਮਾਨਸਾ ਸ਼ਹਿਰ ਵਿੱਚ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਸੀ। ਇੰਨਾ ਹੀ ਨਹੀਂ ਸਾਰੇ ਸ਼ਹਿਰ ‘ਚ ਪੂਰ੍ਹੀ ਤਰ੍ਹਾਂ ਸਾਫ਼ ਸਫ਼ਾਈ ਕੀਤੀ ਗਈ । ਨਗਰ ਕੌਂਸਲ ਦੇ ਸਫ਼ਾਈ ਮੁਲਾਜ਼ਮ ਸਵੇਰ ਤੋਂ ਹੀ ਸ਼ਹਿਰ ਨੂੰ ਸਾਫ਼ ਕਰਨ ’ਚ ਲੱਗੇ ਰਹੇ ਅਤੇ ਸੜਕਾਂ ’ਤੇ ਝਾੜੂ ਮਾਰਦੇ ਨਜ਼ਰ ਆਏ।
2019 ਵਿੱਚ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਭਗਵੰਤ ਮਾਨ ਖ਼ਿਲਾਫ਼ ਕੀਤਾ ਗਿਆ ਸੀ ਕੇਸ
ਤੁਹਾਨੂੰ ਦਸ ਦਈਏ ਕਿ ਸਾਲ 2019 ਵਿੱਚ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਭਗਵੰਤ ਮਾਨ ਖ਼ਿਲਾਫ਼ ਕੇਸ ਕੀਤਾ ਗਿਆ ਸੀ। ਦਰਅਸਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਨਾਜਰ ਸਿੰਘ ਮਾਨਸ਼ਾਹੀਆਂ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਾਜ਼ਰ ਮਾਨਸ਼ਾਹੀਆ ‘ਤੇ ਇਲਜ਼ਾਮ ਲਗਾਏ ਸਨ ਕਿ ਉਨ੍ਹਾਂ ਨੇ 10 ਕਰੋੜ ਰੁਪਏ ਅਤੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਚੇਅਰਮੈਨ ਦੇ ਅਹੁਦੇ ਲਈ ਪਾਰਟੀ ਬਦਲੀ ਹੈ।ਜਿਸ ਤੋਂ ਬਾਅਦ ਨਾਜਰ ਸਿੰਘ ਮਾਨਸ਼ਾਹੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਮਾਣਹਾਨੀ ਦਾ ਮਾਮਲਾ ਦਰਜ਼ ਕਰਵਾ ਦਿੱਤਾ ਸੀ।






