ਅਗਲੇ ਸਾਲ ਮਾਰਚ 2023 ਵਿੱਚ ਭਾਰਤ ਵਿੱਚ ਜੀ-20 ਸਿਖਰ ਸੰਮੇਲਨ ਹੋਵੇਗਾ ਇਹ ਜੀ-20ਸਿਖਰ ਸੰਮੇਲਨ ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਜਾ ਰਿਹਾ ਹੈ ।ਜਿਸ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ । ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅੰਮ੍ਰਿਤਸਰ ਵਿੱਚ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਸਬੰਧੀ ਜਾਇਜ਼ਾ ਲੈਣ ਦੇ ਨਾਲ ਹੀ ਅਧਿਕਾਰੀਆਂ ਅਤੇ ਅਫਸਰਾਂ ਨੂੰ ਨਿਰਦੇਸ਼ ਵੀ ਜਾਰੀ ਕੀਤੇ ।
ਅਧਿਕਾਰੀਆਂ ਅਤੇ ਅਫਸਰਾਂ ਦੇ ਨਾਲ ਮੀਟਿੰਗ ਕਰਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।






