ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਵਾਲੇ ਇਸ ਵਾਰ ਕਾਲੀ ਦੀਵਾਲੀ ਮਨਾਉਣਗੇ। ਇਸ ਵਾਰ ਪਿੰਡ ਮੂਸਾ ਵਿਚ ਕਾਲੀ ਦੀਵਾਲੀ ਮਨਾਈ ਜਾਵੇਗੀ। ਪਿੰਡ ਦੇ ਲੋਕਾਂ ਨੇ ਫੈਸਲਾ ਕੀਤਾ ਕਿ ਪਿੰਡ ‘ਚ ਨਾ ਤਾਂ ਦੀਪਮਾਲਾ ਕੀਤੀ ਜਾਵੇਗੀ ਅਤੇ ਨਾ ਹੀ ਪਟਾਕੇ ਚਲਾਏ ਜਾਣਗੇ।
ਸਿਰਫ ਦੀਵੇ ਜਗਾ ਕੇ ਸਿੱਧੂ ਦੀ ਯਾਦ ਨੂੰ ਤਾਜ਼ਾ ਕੀਤਾ ਜਾਵੇਗਾ। ਉਹ ਕਾਲੀਆਂ ਪੱਟੀਆਂ ਬੰਨ੍ਹ ਕੇ ਬੈਠਣਗੇ। ਸਰਕਾਰ ਦੇ ਕੰਨਾਂ ਤੱਕ ਇਹ ਆਵਾਜ਼ ਪਹੁੰਚਾਉਣਗੇ ਕਿ ਸਿੱਧੂ ਨੂੰ ਇਨਸਾਫ਼ ਦਿਵਾਇਆ ਜਾਵੇ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੇ ਭਾਵੁਕ ਹੁੰਦਿਆਂ ਆਖਿਆ ਹੈ ਕਿ ਸਾਨੂੰ ਇਨਸਾਫ ਨਹੀਂ ਮਿਲੇਗਾ। ਉਨ੍ਹਾਂ ਸਰਕਾਰ ਦੀ ਨੀਅਤ ਉਤੇ ਸਵਾਲ ਵੀ ਚੁੱਕੇ।
ਉਨ੍ਹਾਂ ਕਿਹਾ ਕਿ ਲੋਕ ਕਾਲੀ ਦੀਵਾਲੀ ਮਨਾਉਣ। ਮੂਸੇਵਾਲਾ ਦੇ ਪਿਤਾ ਨੇ ਲੋਕਾਂ ਨੂੰ ਕੀਤੀ ਅਪੀਲ ਉਹ ਵਕਤ ਦਾ ਮਾਰਿਆ ਹੋਇਆ ਹੈ। ਸਰਕਾਰ ਤੋਂ ਇਨਸਾਫ ਦੀ ਉਮੀਦ ਨਹੀਂ।






