ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮਾਂ ਦੀ ਸ਼ੁਰੂਆਤ ਬੀਤੇ ਦੀਨੀਂ ਖਾਲਸਾਈ ਜਾਹੋ-ਜਲਾਲ ਨਾਲ ਕੀਤੀ ਸੀ। ਇਸ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇੇ ਸਿੱਖ ਮਿਸ਼ਨਰੀ ਕਾਲਜਾਂ ਅਤੇ ਗੁਰਮਤਿ ਵਿਦਿਆਲਿਆਂ ਦੇ ਵਿਦਿਆਰਥੀਆਂ ਨੇ ਸਮੂਹਿਕ ਰੂਪ ਵਿਚ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਕਰਕੇ ਅਲੌਕਿਕ ਦ੍ਰਿਸ਼ ਸਿਰਜਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਸੰਗਤਾਂ ਨੇ ਕੀਰਤਨ ਦਾ ਆਨੰਦ ਮਾਣਿਆ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਦੋ ਦਿਨਾਂ ਸਮਾਗਮ ਖਾਲਸਾਈ ਜਾਹੋ-ਜਲਾਲ ਨਾਲ ਮਨਾਏ ਗਏ ਅਤੇ ਵੀਰਵਾਰ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤਾਂ ਨੂੰ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਵੀ ਕੀਤੀ।






