ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੇ ਅੱਜ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 10 ਨਵੇਂ ਵਧੀਕ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਜਿਨ੍ਹਾਂ ਨੂੰ ਸਹੁੰ ਚੁਕਾਈ ਗਈ ਉਨ੍ਹਾਂ ਵਿੱਚ ਵਧੀਕ ਜੱਜ ਕੁਲਦੀਪ ਤਿਵਾੜੀ, ਗੁਰਬੀਰ ਸਿੰਘ, ਦੀਪਕ ਗੁਪਤਾ, ਸ੍ਰੀਮਤੀ ਅਮਰਜੋਤ ਭੱਟੀ, ਸ੍ਰੀਮਤੀ ਰੀਤੂ ਟੈਗੋਰ, ਸ੍ਰੀਮਤੀ ਮਨੀਸ਼ਾ ਬੱਤਰਾ, ਮਿਸ ਹਰਪ੍ਰੀਤ ਕੌਰ ਜੀਵਨ, ਸ਼੍ਰੀਮਤੀ ਸੁਖਵਿੰਦਰ ਕੌਰ, ਸੰਜੀਵ ਬੇਰੀ ਅਤੇ ਵਿਕਰਮ ਅਗਰਵਾਲ ਸ਼ਾਮਲ ਹਨ। ਇਸ ਮੌਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਵਕੀਲ ਵੀ ਹਾਜ਼ਰ ਸਨ।
ਬੁਲਾਰੇ ਨੇ ਦੱਸਿਆ ਕਿ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜਾਂ ਦੀ ਗਿਣਤੀ 56 ਤੋਂ ਵਧ ਕੇ 66 ਹੋ ਗਈ ਹੈ।






