ਚੰਡੀਗੜ੍ਹ- ਪੀਐਮ ਮੋਦੀ 5 ਨਵੰਬਰ ਨੂੰ ਪੰਜਾਬ ਆਉਣਗੇ। ਪੀਐਮ ਮੋਦੀ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਨਗੇ। ਇਸ ਦੀ ਪੁਸ਼ਟੀ ਬੀਜੇਪੀ ਦੇ ਲੀਡਰਾਂ ਨੇ ਕੀਤੀ ਹੈ। ਦੱਸ ਦਈਏ ਕਿ ਇਸ ਫੇਰੀ ਨੂੰ ਹਿਮਾਚਲ ਚੋਣਾਂ ਨਾਲ ਵੀ ਜੋੜ ਕੇ ਵੇਖਿਆ ਜਾ ਰਿਹਾ ਹੈ। ਹਿਮਾਚਲ ਵਿੱਚ ਡੇਰਾ ਬਿਆਸ ਦੀ ਬਹੁਤ ਸੰਗਤ ਰਹਿੰਦੀ ਹੈ। ਦੱਸ ਦਈਏ ਕਿ ਪੀਐਮ ਮੋਦੀ ਦੇ ਆਉਣ ਤੋਂ ਪਹਿਲਾਂ ਸੁਰੱਖਿਆ ਵਿਵਸਥਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਬਿਆਸ ਅਧਿਕਾਰੀਆਂ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਵੀ ਸੀਨੀਅਰ ਅਧਿਕਾਰੀਆਂ ਦੇ ਸੁਰੱਖਿਆ ਮਾਮਲਿਆਂ ਨੂੰ ਲੈ ਕੇ ਸਖ਼ਤ ਹੁਕਮ ਆਉਣ ਦੀ ਗੱਲ ਕਹੀ ਜਾ ਰਹੀ ਹੈ।
ਦੱਸ ਦਈਏ ਕਿ ਬੀਤੇ ਦਿਨ ਵਿਸ਼ਵ ਪ੍ਰਸਿੱਧ ਧਾਰਮਿਕ ਸੰਸਥਾ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਨਿਵਾਸ ਸਥਾਨ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਸਿਰਸਾ ਵਿਖੇ ਪਹੁੰਚ ਕੇ ਜਿੱਥੇ ਮੱਥਾ ਟੇਕਿਆ ਉੱਤੇ ਹੀ ਜਥੇਦਾਰ ਦਾਦੂਵਾਲ ਜੀ ਨਾਲ ਕਰੀਬ ਇੱਕ ਘੰਟਾ ਬੰਦ ਕਮਰਾ ਮੁਲਾਕਾਤ ਕੀਤੀ।






