ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਤ ਦੁਨੀਆ ਭਰ ਵਿੱਚ ਦੇ ਲੋਕਾਂ ਵਿੱਚ ਖੁਸ਼ੀਆਂ ਪਾਈਆਂ ਜਾ ਰਹੀਆਂ ਹਨ। ਸਿੱਖਾਂ ਦੇ ਚੌਥੇ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਗੁਰਪੁਰਬ ਦੇ ਸਬੰਧ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸਿੱਖ ਸੰਗਤਾਂ ਨੂੰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵਧਾਈਆਂ ਦਿੱਤੀ ਹਨ। ਉਨ੍ਹਾਂ ਇਸ ਮੌਕੇ ਸਿੱਖ ਸੰਗਤਾਂ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਕਿ ਕਿ ਅੱਜ ਸਾਡੇ ਦੇਸ਼ ਵਿੱਚ ਅੰਤਰ ਧਰਮ ਸੰਵਾਦ ਦੀ ਲੋੜ ਹੈ।
ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦੇਣ ਪਿਛੋਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੁਨੀਆ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅੰਤਰ ਧਰਮ ਸੰਵਾਦ ਦੀ ਲਹਿਰ ਚਲਾਈ ਸੀ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਨਾ ਸਿਰਫ਼ ਬ੍ਰਾਹਮਣਾਂ ਨਾਲ ਗੱਲਬਾਤ ਕੀਤੀ, ਸਗੋਂ ਉਸ ਸਮੇਂ ਦੇ ਵੱਡੇ ਵੱਡੇ ਯੋਗੀਆਂ ਅਤੇ ਸਿੱਧਾਂ ਨਾਲ ਪੜ੍ਹੇ ਮੌਲਵੀਆਂ, ਕਾਜੀਆਂ, ਪੀਰਾਂ ਦੇ ਨਾਲ ਨਾਲ ਜੈਨੀ ਸਾਧੂ ਅਤੇ ਬੁੱਧ ਭਿਕਸ਼ੂਆਂ ਨਾਲ ਵੀ ਗੱਲਬਾਤ ਕੀਤੀ ਸੀ।
ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਬਿਮਾਰੀਆਂ ਨੂੰ ਦੂਰ ਕਰਨ ਦੇ ਸਮਰੱਥ
ਉਨ੍ਹਾਂ ਕਿਹਾ ਕਿ ਅੱਜ ਇੱਕ ਵਾਰ ਮੁੜ ਦੁਨੀਆ ਬੇਚੈਨੀ ਦੇ ਦੌਰ ਵਿਚੋਂ ਲੰਘ ਰਹੀ ਹੈ ਅਤੇ ਲੋਕਾਂ ਵਿੱਚ ਚਿੰਤਾ ਅਤੇ ਹਫੜਾ-ਦਫੜੀ ਦਾ ਮਾਹੌਲ ਹੈ, ਨਫਰਤ ਇਨਸਾਨ ਵਿੱਚ ਵੱਧ ਰਹੀ ਹੈ। ਪਰੰਤੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਇਨ੍ਹਾਂ ਭਿਆਨਕ ਬਿਮਾਰੀਆਂ ਨੂੰ ਦੂਰ ਕਰਨ ਦੇ ਸਮਰੱਥ ਹੈ।
ਸਿੱਖ ਪ੍ਰਚਾਰਕ ਨੂੰ ਅਪੀਲ
ਗੁਰੂ ਨਾਨਕ ਦੇਵ ਜੀ ਦੇ ਮਹਾਨ ਫਲਸਫੇ ਅਤੇ ਉਦੇਸ਼ ਨੂੰ ਅੱਜ ਸਾਡੇ ਸਿੱਖ ਪ੍ਰਚਾਰ ਨੂੰ ਦੇਸ਼ ਅਤੇ ਵਿਦੇਸ਼ ਵਿੱਚ ਪ੍ਰਚਾਰ ਕਰਨ ਦੀ ਜ਼ਰੂਰਤ ਹੈ। ਅੱਜ ਦੇ ਸਮੇਂ ਜਿਵੇਂ ਦਾ ਮਾਹੌਲ ਹੈ ਹੈ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਉਪਦੇਸ਼ ਹਨ੍ਹੇਰੇ ‘ਚ ਧਸੀ ਲੋਕਾਂ ਨੂੰ ਚਾਨਣਾ ਕਰੇਗਾ। ਉਨ੍ਹਾਂ ਅਪੀਲ ਕੀਤੀ ਕਿ ਸਮੂਹ ਸਿੱਖ ਪ੍ਰਚਾਰਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਨੂੰ ਘਰ ਘਰ ਤੱਕ ਜ਼ਰੂਰ ਪਹੁੰਚਾਉਣ।






