Income Tax Raid on Punjabi Singer Ranjit Bawa: ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ (Ranjit Bawa) ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕਲਾਕਾਰ ਦੇ 4 ਠਿਕਾਣਿਆਂ ਉੱਤੇ ਇਨਕਮ ਟੈਕਸ ਵੱਲੋਂ ਰੇਡ ਮਾਰੀ ਗਈ ਹੈ। ਜਿਨ੍ਹਾਂ ਵਿੱਚ ਇਕ ਉਹਨਾਂ ਦੇ ਪੀ ਏ ਡਿਪਟੀ ਵੋਹਰਾ ਦੇ ਘਰ ਬਟਾਲਾ ਅਤੇ ਇਕ ਚੰਡੀਗੜ੍ਹ ਦਫਤਰ ਵਿਖੇ ਅਤੇ 2 ਉਹਨਾਂ ਦੇ ਆਪਣੇ ਘਰ ਇਕ ਬਟਾਲਾ ਵਿਖੇ ਅਤੇ ਦੂਸਰੇ ਉਹਨਾਂ ਦੇ ਬਟਾਲਾ ਦੇ ਨੇੜੇ ਪਿੰਡ ਵਡਾਲਾ ਗ੍ਰੰਥੀਆਂ ਵਿਖੇ ਰੇਡ ਮਾਰੀ ਗਈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਨਿਕਲ ਕੇ ਸਾਹਮਣੇ ਆਈ ਕਿ ਜਿਹੜੇ ਗਾਇਕਾਂ ਨੇ ਕਿਸਾਨੀ ਅੰਦੋਲਨ ਦੌਰਾਨ ਯੋਗਦਾਨ ਦਿੱਤਾ ਸੀ ਉਹਨਾਂ ਦੇ ਘਰਾਂ ਵਿੱਚ ਇਨਕਮ ਟੈਕਸ ਦੀ ਰੇਡ ਚੱਲ ਰਹੀ ਹੈ।
ਕੰਵਰ ਗਰੇਵਾਲ ਦੇ ਘਰ ਵੀ ਛਾਪੇਮਾਰੀ
ਇਸ ਤੋਂ ਇਲਾਵਾ ਗਾਇਕ ਕੰਵਰ ਗਰੇਵਾਲ (Kanwar Grewal) ਦੇ ਘਰ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਦਰਅਸਲ, ਗਰੇਵਾਲ ਦੇ ਘਰ ਰਾਸ਼ਟਰੀ ਜਾਂਚ ਏਜੰਸੀ (NIA) ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੌਰਾਨ ਟੀਮ ਕਲਾਕਾਰ ਦੇ ਮੋਹਾਲੀ ਵਾਲੇ ਅਪਾਰਟਮੈਂਟ ਵਿੱਚ ਪੁੱਜੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਪਹਿਲਾਂ ਵੀ ਗਾਇਕ ਤੋਂ (NIA) ਪੁੱਛਗਿਛ ਕਰ ਚੁੱਕੀ ਹੈ।






