ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮਾਤਾ ਜੀ ਅੱਜ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਦੇ ਦਫ਼ਤਰ ਵਿਖੇ ਪਹੁੰਚੇ। ਜਿੱਥੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਵਧੀਆ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜੇ ਤਾਂ 8 ਮਹੀਨੇ ਹੀ ਹੋਏ ਹਨ, ਬਹੁਤ ਵਧੀਆ ਕੰਮ ਹੋ ਰਹੇ ਹਨ। ਉਨ੍ਹਾਂ ਨੇ ਦੇਸ਼ ਅਤੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ।
ਉਨ੍ਹਾਂ ਕਿਹਾ ਕਿ ਜ਼ਿਆਦਾਤਰ ਸਾਨੂੰ ਲੜਕੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ, ਲੜਕੀਆਂ ਹਰ ਖੇਤਰ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਹੀਆਂ ਹਨ। ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵੱਲੋਂ ਪੰਜਾਬੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ।
ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਨੇ 8 ਮਹੀਨਿਆਂ ਵਿੱਚ ਅਜਿਹੇ ਕੰਮ ਕਰ ਦਿੱਤੇ ਹਨ ਜੋ ਪਿਛਲੇ 70 ਸਾਲਾਂ ਵਿੱਚ ਨਹੀਂ ਹੋਏ।






