ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਅੱਜ ਅਚਾਨਕ ਸਿਹਤ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਸ਼੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਨੇ ਕੁਝ ਅਸਹਿਜ ਮਹਿਸੂਸ ਕੀਤਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਡਾਕਟਰਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਅੱਖਾਂ ਸਾਹਮਣੇ ਹਨੇਰਾ ਆਉਣ ਦੀ ਸ਼ਿਕਾਇਤ ਸੀ, ਪਰ ਫਿਲਹਾਲ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਅੱਜ ਚੰਡੀਗੜ੍ਹ-ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਇਨਸਾਫ਼ ਸਮੇਤ ਹੋਰ ਕਈ ਸਿੱਖ ਮੁੱਦਿਆਂ ਦੇ ਹੱਲ ਲਈ ਲੱਗੇ ਮੋਰਚੇ ਵਿੱਚ ਸ਼ਾਮਲ ਹੋਣ ਲਈ ਆਉਣਾ ਸੀ।
ਅਚਾਨਕ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਦਾ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ।






