ਪੰਜਾਬੀ ਗਾਇਕ ਅਤੇ ਅਦਾਕਾਰ ਦੀਪ ਸਿੱਧੂ ਦੀ ਪਹਿਲੀ ਬਰਸੀ ਮਨਾਈ ਗਈ। ਉਸੇ ਹੀ ਜਗ੍ਹਾ ‘ਤੇ ਬਰਸੀ ਮਨਾਈ ਗਈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਅਹੁਦੇਦਾਰਾਂ ਨੇ ਇਹ ਬਰਸੀ ਮਨਾਈ। ਇਸ ਦੌਰਾਨ ਦੀਪ ਸਿੱਧੂ ਦੀ ਫੋਟੋ ‘ਤੇ ਫੁੱਲ-ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ |
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਅਹੁਦੇਦਾਰ ਕੇਂਦਰ ਸਰਕਾਰ ‘ਤੇ ਵੱਡਾ ਇਲਜ਼ਾਮ ਵੀ ਲਾਉਂਦੇ ਨਜ਼ਰ ਆਏ। ਉਹਨਾਂ ਕਿਹਾ ਦੀਪ ਸਿੱਧੂ ਦਾ ਕਤਲ ਇੱਕ ਸਾਜ਼ਿਸ਼ ਤਹਿਤ ਕੀਤਾ ਗਿਆ ਹੈ ਭਾਵੇਂ ਕਿਹਾ ਜਾ ਰਿਹਾ ਹੈ ਕਿ ਹਾਦਸੇ ਵਿੱਚ ਮੌਤ ਹੋਈ ਹੈ। ਸਾਰੇ ਅਹੁਦੇਦਾਰ ਪੁਲਿਸ ਦੀ ਕਾਰਵਾਈ ਤੋਂ ਅਸੰਤੁਸ਼ਟੀ ਜਤਾਉਂਦੇ ਨਜ਼ਰ ਆਏ।





